ਮੂੰਗੀ ਦੀ ਦਾਲ 73 ਰੁਪਏ ਕਿਲੋ ਵਿਕੀ – ਮੰਡੀਆਂ ਵਿੱਚ ਆਮਦ ਸ਼ੁਰੂ

ਨਿਊਜ਼ ਪੰਜਾਬ

ਇਸ ਦੌਰਾਨ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਮੂੰਗੀ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਫਸਲ ਦੀ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾ ਕੇ ਉਨ੍ਹਾਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡਣ

ਨਿਊਜ਼ ਪੰਜਾਬ

ਲੁਧਿਆਣਾ, 15 ਜੂਨ – ਜ਼ਿਲ੍ਹੇ ਭਰ ਦੇ ਕਿਸਾਨਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫਸਲ ਖਰੀਦ ਕਰਨ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਦਾਣਾ ਮੰਡੀ ਵਿੱਚ ਮੂੰਗੀ ਦੀ ਫਸਲ ਲੈ ਕੇ ਆਏ ਮੁਨਵਰਪੁਰ ਦੇ ਕਿਸਾਨ ਗੁਰਸੇਵਕ ਸਿੰਘ ਨੇ ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਇਸ ਫਸਲ ਦੀ ਖਰੀਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਲੁਧਿਆਣਾ ਪ੍ਰਸ਼ਾਸਨ ਨੇ ਸਾਡੀਆਂ ਫਸਲਾਂ ਦੀ ਖਰੀਦ ਲਈ ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਹਨ। ਉਸਨੇ ਆਪਣੀ ਖੁਸ਼ੀ ਸਾਂਝੀ ਕੀਤੀ ਕਿਉਂਕਿ ਉਹ ਆਪਣੀ ਫਸਲ ਨੂੰ ਘੱਟੋ ਘੱਟ ਸਮਰਥਨ ਮੁੱਲ ਤੋਂ ਵੱਧ ਵੇਚਣ ਦੇ ਯੋਗ ਸੀ ਜੋ ਕਿ ਰਾਜ ਸਰਕਾਰ ਦੁਆਰਾ 7,275/- ਰੁਪਏ ਦੇ ਰੂਪ ਵਿੱਚ ਨਿਰਧਾਰਤ ਕੀਤਾ ਗਿਆ ਸੀ।

ਪਿੰਡ ਤਾਰੇ ਵਾਲਾ ਦੇ ਇੱਕ ਹੋਰ ਕਿਸਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਫਸਲ ਖਰੀਦਣ ਦੇ ਫੈਸਲੇ ਤੋਂ ਬੇਹੱਦ ਖੁਸ਼ ਹੈ ਕਿਉਂਕਿ ਅੱਜ ਉਹ ਆਪਣੀ ਫ਼ਸਲ ਜਗਰਾਉਂ ਮੰਡੀ ਵਿੱਚ ਤੈਅ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਭਾਅ ’ਤੇ ਵੇਚੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਰਵਾਇਤੀ ਫਸਲੀ ਚੱਕਰ ਨੂੰ ਤੋੜਨ ਦੇ ਨਾਲ-ਨਾਲ ਸੂਬੇ ਵਿੱਚ ਪਾਣੀ ਦੀ ਸੰਭਾਲ ਵਿੱਚ ਮਦਦ ਕਰੇਗਾ। ਗੁਰਸੇਵਕ ਅਤੇ ਗੁਰਵਿੰਦਰ ਵਾਂਗ ਬਹੁਤ ਸਾਰੇ ਮੂੰਗੀ ਕਾਸ਼ਤਕਾਰਾਂ ਨੇ ਰਾਜ ਸਰਕਾਰ ਦੇ ਇਸ ਫਸਲ ‘ਤੇ ਘੱਟੋ ਘੱਟ ਸਮਰਥਨ ਮੁੱਲ ਲਾਗੂ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਇਸ ਵਿਸ਼ਾਲ ਕਾਰਜ ਨੂੰ ਪੂਰਾ ਕਰਨ ਲਈ ਇੱਕ ਵਿਸ਼ਾਲ ਤੰਤਰ ਸਥਾਪਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਮੂੰਗੀ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਫਸਲ ਦੀ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾ ਕੇ ਉਨ੍ਹਾਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡਣ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਵਾਂਗ ਹੀ ਮੂੰਗੀ ਦੀ ਫਸਲ ਦੀ ਖਰੀਦ ਲਈ ਵੀ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਮਾਰਕਫੈਡ ਸੁਨੀਲ ਕੁਮਾਰ ਨੇ ਦੱਸਿਆ ਕਿ ਸਾਰੀਆਂ ਏਜੰਸੀਆਂ ਸਰਕਾਰ ਵੱਲੋਂ ਨਿਰਧਾਰਿਤ ਮੁੱਲ ਅਨੁਸਾਰ ਮੂੰਗੀ ਦੀ ਫ਼ਸਲ ਦੀ ਖਰੀਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐੱਮ.ਐੱਸ.ਪੀ. 7,275/- ਰੁਪਏ ਮੂੰਗੀ ਦੀ ਫਸਲ ਖਰੀਦਣ ਲਈ ਦਾ ਐਲਾਨ ਵੀ ਕੀਤਾ ਗਿਆ ਹੈ। ਡੀਐਮ ਨੇ ਮਾਰਕਫੈੱਡ ਦੇ ਅਧਿਕਾਰੀਆਂ ਦੇ ਸੰਪਰਕ ਨੰਬਰ ਵੀ ਜਾਰੀ ਕੀਤੇ ਜਿੱਥੇ ਕਿਸਾਨ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਕਰਨ ਦੀ ਸਥਿਤੀ ਵਿੱਚ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਖਰੀਦ ਇੰਸਪੈਕਟਰ ਸਤਨਾਮ ਸਿੰਘ ਮੋਬਾਇਲ ਨੰਬਰ 9517100048, ਬਰਾਂਚ ਮੈਨੇਜਰ ਜਸਵੰਤ ਸਿੰਘ ਮੋਬਾਇਲ ਨੰਬਰ 94634-11439, ਮੈਨੇਜਰ ਸੀ.ਐਮ.ਐਸ ਗੁਰਮੀਤ ਸਿੰਘ ਮੋਬਾਇਲ ਨੰਬਰ 9988000372 ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਨੇ ਕਿਸਾਨਾਂ ਦੀ ਸਹਾਇਤਾ ਕਰਨ ਦੇ ਨਾਲ-ਨਾਲ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਇੱਕ-ਇੱਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਇਹ ਵੀ ਕਿਹਾ ਕਿ ਸਮੁੱਚੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਇਹ ਕਣਕ ਦੀ ਖਰੀਦ ਦੌਰਾਨ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।