ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ – ਸੋਨਾ ਹੋਇਆ ਮਹਿੰਗਾ

ਨਿਊਜ਼ ਪੰਜਾਬ
ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਗਲੋਬਲ ਕੀਮਤਾਂ ‘ਚ ਸੁਧਾਰ ਦੇ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵੀਰਵਾਰ ਨੂੰ ਸੋਨਾ 21 ਰੁਪਏ ਵਧ ਕੇ 50,602 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਪਿਛਲੇ ਕਾਰੋਬਾਰੀ ਸੈਸ਼ਨ ਦੌਰਾਨ ਸੋਨਾ 50,581 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਵੀਰਵਾਰ ਨੂੰ ਚਾਂਦੀ ‘ਚ ਵੀ ਤੇਜ਼ੀ ਦੇਖਣ ਨੂੰ ਮਿਲੀ ਹੈ। ਚਾਂਦੀ ਪਿਛਲੇ ਕਾਰੋਬਾਰੀ ਸੈਸ਼ਨ ‘ਚ 60,488 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ 37 ਰੁਪਏ ਚੜ੍ਹ ਕੇ 60,525 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ।