ਕਾਬੁਲ ‘ਚ ਹਥਿਆਰਬੰਦ ਬੰਦੂਕਧਾਰੀਆਂ ਵਲੋਂ ਗੁਰਦੁਆਰਾ ਸਾਹਿਬ ਤੇ ਹਮਲਾ – ਗੋਲਾਬਾਰੀ ਜਾਰੀ – ਇੱਕ ਸੇਵਾਦਾਰ ਦੀ ਮੌਤ – ਕਈ ਸਿੱਖ ਗੁਰਦਵਾਰਾ ਸਾਹਿਬ ਦੇ ਅੰਦਰ

ਨਿਊਜ਼ ਪੰਜਾਬ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਹਥਿਆਰਬੰਦ ਬੰਦੂਕਧਾਰੀਆਂ ਵਲੋਂ ਗੁਰਦੁਆਰਾ ਕਰਤੇ ਪਰਵਾਨ ‘ਤੇ ਹਮਲਾ ਕੀਤਾ ਹੈ , ਮੀਡੀਆ ਰਿਪੋਰਟਾਂ ਅਨੁਸਾਰ ਗੁਰਦੁਵਾਰਾ ਸਾਹਿਬ ਦੀ ਬਿਲਡਿੰਗ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਲਗਾਤਾਰ ਗੋਲੀਆਂ ਚੱਲਣ ਦੀਆਂ ਅਵਾਜ਼ਾਂ ਆ ਰਹੀਆਂ ਹਨ , ਸੂਚਨਾਵਾਂ ਅਨੁਸਾਰ ਇੱਕ ਸੇਵਾਦਾਰ ਦੀ ਮੌਤ ਹੋਣ ਦੀ ਪੁਛਟੀ ਹੋਈ ਹੈ ਅਤੇ ਤਿੰਨ ਸਿੱਖਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ , ਜਦੋਂ ਕਿ ਦੋ ਦਰਜਨ ਦੇ ਕਰੀਬ ਸਿੱਖ ਗੁਰਦਵਾਰਾ ਸਾਹਿਬ ਦੇ ਅੰਦਰ ਮੌਜ਼ੂਦ ਹਨ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਬੰਦੂਕਧਾਰੀਆਂ ਨੇ ਅਚਾਨਕ ਗੁਰਦੁਆਰੇ ‘ਤੇ ਧਾਵਾ ਬੋਲ ਦਿੱਤਾ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਕੁਝ ਲੋਕ ਆਪਣੀ ਜਾਨ ਬਚਾਉਣ ਲਈ ਇਮਾਰਤ ਦੇ ਦੂਜੇ ਪਾਸੇ ਲੁਕੇ ਹੋਏ ਹਨ। ਇਸ ਦੇ ਨਾਲ ਹੀ ਗੁਰਦੁਆਰੇ ਦੇ ਅੰਦਰ ਘੱਟੋ-ਘੱਟ 25 ਲੋਕ ਫਸੇ ਹੋਏ ਹਨ। ਗੁਰਦੁਆਰਾ ਕਰਤਾ ਪਰਵਾਨ ਕਾਬੁਲ ਵਿੱਚ ਸਿੱਖ ਭਾਈਚਾਰੇ ਦਾ ਕੇਂਦਰੀ ਗੁਰਦੁਆਰਾ ਹੈ।

ਤਾਲਿਬਾਨੀ ਲੜਾਕੇ ਮੌਕੇ ‘ਤੇ ਪਹੁੰਚ ਗਏ ਹਨ – Hindus, Sikhs have taken refuge in Kabul's Karte Parwan gurdwara: Sirsa - The Week
ਕਾਬੁਲ ਦੇ ਗੁਰਦੁਆਰੇ ‘ਤੇ ਹਮਲਾ ਕਰਨ ਵਾਲੇ ਬੰਦੂਕਧਾਰੀ ਸ਼ਾਇਦ ਤਾਲਿਬਾਨ ਦੇ ਵਿਰੋਧੀ ਦਾਏਸ਼ ਸਮੂਹ ਨਾਲ ਸਬੰਧਤ ਸਨ। ਤਾਲਿਬਾਨ ਲੜਾਕੇ ਮੌਕੇ ‘ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵਿਚਕਾਰ ਲੜਾਈ ਜਾਰੀ ਹੈ। ਗੁਰਦੁਆਰੇ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਚਾਰ ਸਿੱਖ ਲਾਪਤਾ ਹਨ। (ਸੰਕੇਤਕ ਤਸਵੀਰ )

ਗੁਰਦੁਆਰੇ ਦੇ ਸੇਵਾਦਾਰ ਦੀ ਮੌਤ ਹੋ ਗਈ ਹੈ : ਮਨਜਿੰਦਰ ਸਿੰਘ ਸਿਰਸਾ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਾਣਕਾਰੀ ਅਨੁਸਾਰ ਹੁਣ ਤੱਕ ਤਿੰਨ ਵਿਅਕਤੀ ਬਾਹਰ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ ਦੋ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਗੁਰਦੁਆਰੇ ਦੇ ਸੇਵਾਦਾਰ ਦੀ ਮੌਤ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ 7-8 ਲੋਕ ਅਜੇ ਵੀ ਅੰਦਰ ਫਸੇ ਹੋਏ ਹਨ ਪਰ ਗਿਣਤੀ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਅਜੇ ਵੀ ਗੋਲੀਬਾਰੀ ਜਾਰੀ ਹੈ।
ਪਿਛਲੇ ਅਕਤੂਬਰ ਵਿੱਚ, ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਕੁਝ ਮਹੀਨਿਆਂ ਬਾਅਦ, ਅਣਪਛਾਤੇ ਬੰਦੂਕਧਾਰੀਆਂ ਨੇ ਗੁਰਦੁਆਰਾ ਕਰਤੇ ਪਰਵਾਨ ਵਿੱਚ ਹਮਲਾ ਕੀਤਾ ਅਤੇ ਜਾਇਦਾਦ ਦੀ ਭੰਨਤੋੜ ਕੀਤੀ ਸੀ ।
ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ: ਭਾਰਤੀ ਵਿਦੇਸ਼ ਮੰਤਰਾਲੇ
ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਕਾਬੁਲ ਦੇ ਇਕ ਪਵਿੱਤਰ ਗੁਰਦੁਆਰੇ ‘ਤੇ ਹੋਏ ਹਮਲੇ ਨੂੰ ਲੈ ਕੇ ਬਹੁਤ ਚਿੰਤਤ ਹਾਂ। ਅਸੀਂ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ ਅਤੇ ਅਗਲੇਰੀ ਘਟਨਾਕ੍ਰਮ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।