ਸੰਗਰੂਰ MP ਨਤੀਜੇ – ਸ਼ੁਰਆਤੀ ਰੁਝਾਨਾਂ ਚ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ

ਨਿਊਜ਼ ਪੰਜਾਬ

ਸੰਗਰੂਰ, 26 ਜੂਨ

ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦਾ ਨਵਾਂ ਸਾਂਸਦ ਕੌਣ ਹੋਵੇਗਾ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਇਸ ਦੇ ਲਈ ਸੰਗਰੂਰ ਉਪ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲੇ ਰੁਝਾਨ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ 1450 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ‘ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਹਨ। ਤੀਜੇ ਨੰਬਰ ‘ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ ‘ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਨੰਬਰ ‘ਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਹਨ।