ਸੇਵਾ ਮੁਕਤ ਹੋਣ ਵਾਲੇ ਪੁਲਿਸ ਕਰਮੀਆਂ ਦਾ ਸੇਵਾ ਕਾਲ 31 ਮਈ ਤੱਕ ਵਧਾਇਆ

ਚੰਡੀਗੜ•, 31 ਮਾਰਚ ( ਨਿਊਜ਼ ਪੰਜਾਬ )
ਸੂਬੇ ਵਿੱਚ ਲੱਗੇ ਕਰਫਿਊ/ਲੌਕਡਾਊਨ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੇਵਾ ਮੁਕਤ ਹੋਣ ਜਾ ਰਹੇ ਪੰਜਾਬ ਪੁਲਿਸ ਅਤੇ ਹੋਮ ਗਾਰਡਜ਼ ਦੇ ਕਰਮੀਆਂ ਦੇ ਸੇਵਾ ਕਾਲ ਵਿੱਚ ਦੋ ਮਹੀਨੇ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਮੱਦਦ ਲਈ ਲੱਗੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਫੀਲਡ ਵਿੱਚ ਕਰਫਿਊ ਦੀਆਂ ਬੰਦਸ਼ਾਂ ਕਾਰਨ ਜੰਗੀ ਪੱਧਰ ‘ਤੇ ਕੰਮ ਕਰਨ ਵਿੱਚ ਜੁਟੇ 44, 546 ਪੁਲਿਸ ਫੋਰਸ ‘ਤੇ ਦਬਾਅ ਘਟਾਉਂਦਿਆਂ 1300 ਦੇ ਕਰੀਬ ਪੁਲਿਸ ਕਰਮੀਆਂ ਨੂੰ ਵੀ.ਵੀ.ਆਈ.ਪੀਜ਼ ਡਿਊਟੀ ਤੋਂ ਵਾਪਸ ਬੁਲਾ ਲਿਆ ਗਿਆ ਜਿਨ•ਾਂ ਵਿੱਚ ਮੁੱਖ ਮੰਤਰੀ ਸੁਰੱਖਿਆ ਵਿੱਚ ਤਾਇਨਾਤ ਅਮਲੇ ਦੀ ਵੀ ਚੋਖੀ ਗਿਣਤੀ ਸ਼ਾਮਲ ਹੈ। ਇਹ ਵਾਪਸ ਬੁਲਾਏ ਕਰਮੀ ਕੋਵਿਡ-19 ਕਾਰਨ ਲੱਗੇ ਲੌਕਡਾਊਨ ਨੂੰ ਲਾਗੂ ਕਰਵਾਉਣ ਲਈ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਉਨ•ਾਂ (ਮੁੱਖ ਮੰਤਰੀ) ਸਮੇਤ ਸਾਰੇ ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਫੋਰਸ ਵਿੱਚੋਂ ਵੀ ਲੋੜ ਅਨੁਸਾਰ ਬੁਲਾਉਣ ਲਈ ਅਧਿਕਾਰਤ ਕੀਤਾ ਸੀ ਤਾਂ ਜੋ ਸੰਕਟ ਦੀ ਘੜੀ ਵਿੱਚ ਉਨ•ਾਂ ਨੂੰ ਫੀਲਡ ਵਿੱਚ ਤਾਇਨਾਤ ਜਾ ਸਕੇ। ਪਿਛਲੇ ਕਈ ਦਿਨਾਂ ਤੋਂ ਬਿਨਾਂ ਆਰਾਮ ਅਤੇ ਰਾਹਤ ਤੋਂ ਡਿਊਟੀ ਨਿਭਾ ਰਹੇ ਹਜ਼ਾਰਾਂ ਪੁਲਿਸ ਕਰਮੀਆਂ ਦੀ ਭਲਾਈ ਅਤੇ ਮਨੋਬਲ ਦੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਸੁਰੱਖਿਆ ਡਿਊਟੀ ਤੋਂ ਹਟਾ ਕੇ ਵੱਧ ਤੋਂ ਵੱਧ ਪੁਲਿਸ ਫੋਰਸ ਜੁਟਾਈ ਜਾਵੇ।
ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਹੋਰ ਵਾਪਸ ਬੁਲਾਉਣ ਦਾ ਫੈਸਲਾ ਸੰਕਟ ਦੇ ਡਰ ਨੂੰ ਦੇਖਦਿਆਂ ਸਾਰੀ ਸਥਿਤੀ ਦਾ ਮੁਲਾਂਕਣ ਕਰਨ ਤੋਂ ਬਾਅਦ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਜ਼ਿਲਾ ਫੋਰਸ ਅਤੇ ਆਰਮਡ ਬਟਾਲੀਅਨਾਂ ਵਿੱਚੋਂ ਸੁਰੱਖਿਆ ਕਰਮੀਆਂ ਨੂੰ ਵਾਪਸ ਬੁਲਾ ਕੇ ਸੇਵਾਵਾਂ ਨਿਭਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਫੋਰਸ ਦੀ ਵਿਆਪਕ ਲਾਮਬੰਦੀ ਦੀ ਯੋਜਨਾ ਉਲੀਕੀ ਗਈ ਹੈ ਅਤੇ ਪੜਾਅਵਾਰ ਇਹ ਕੰਮ ਕੀਤਾ ਜਾਵੇਗਾ। ਡੀ.ਜੀ.ਪੀ. ਨੇ ਕਿਹਾ ਕਿ ਜਿੱਥੋਂ ਤੱਕ ਸੰਭਵ ਹੋਵੇ ਪੁਲਿਸ ਕਰਮਚਾਰੀਆਂ ਨੂੰ ਉਨ•ਾਂ ਦੇ ਘਰੇਲੂ ਜ਼ਿਲਿ•ਆਂ ਵਿੱਚ ਤਾਇਨਾਤ ਕਰਨ ਦਾ ਖਿਆਲ ਰੱਖਿਆ ਜਾ ਰਿਹਾ ਹੈ