ਜੇਤੂ – ਸ੍ਰ.ਸਿਮਰਨਜੀਤ ਸਿੰਘ ਮਾਨ 7052 ਵੋਟਾਂ ਨਾਲ ਅੱਗੇ – ਆਖਰੀ ਗੇੜ ਵਿੱਚੋ 10 ਹਜ਼ਾਰ ਵੋਟਾਂ ਦੀ ਰਹਿਗੀ ਗਿਣਤੀ

ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸ੍ਰ.ਸਿਮਰਨਜੀਤ ਸਿੰਘ ਮਾਨ ਨੂੰ ਵੱਡੀ ਲੀਡ ਮਿਲਦੀ ਨਜ਼ਰ ਆ ਰਹੀ ਹੈ। ਹਲਕੇ ਦੀਆਂ  ਵੋਟਾਂ ਦੀ ਗਿਣਤੀ ਹੋ ਚੁਕੀ ਹੈ।ਇਸ ਸਮੇਂ ਸ੍ਰ.ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੋਂ  7052 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਨਿਊਜ਼ ਪੰਜਾਬ

Sangrur Lok Sabha By-Election Result 2022 Live Updates Punjab Upchunav Vote Counting News in Hindi
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅੱਜ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਿ ਸਖ਼ਤ ਮੁਕਾਬਲਾ ਚੱਲ ਰਿਹਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਇਸ ਵੇਲੇ ਸ੍ਰੀ ਮਾਨ ਆਪਣੇ ਵਿਰੋਧੀ ਘਰਾਚੋਂ ਤੋਂ 7052 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਇਸ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸ੍ਰ.ਸਿਮਰਨਜੀਤ ਸਿੰਘ ਮਾਨ ਨੇ ਸਿਆਸੀ ਹਲਕਿਆਂ ਨੂੰ ਹੈਰਾਨੀ ਵਿੱਚ ਪਾ ਲਗਾਤਾਰ ਆਪਣੀ ਲੀਡ ਬਣਾਈ ਹੋਈ ਹੈ
ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਕੁੱਲ 16 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਸ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ, ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਅਤੇ ਕਾਂਗਰਸ ਪਾਰਟੀ ਦੇ ਦਲਵੀਰ ਸਿੰਘ ਗੋਲਡੀ ਦੀ ਸਿਆਸੀ ਕਿਸਮਤ ਦਾਅ ’ਤੇ ਲੱਗੀ ਹੋਈ ਸੀ ।