ਅੰਮ੍ਰਿਤ ਛੱਕਣਾ ਕੀ ਹੈ? – ਵਿਚਾਰ ਗਿਆਨੀ ਅਮਰਜੀਤ ਸਿੰਘ ਜੀ ਗੁਲਸ਼ਨ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 1 ਜੁਲਾਈ 2022
ਨਿਊਜ਼ ਪੰਜਾਬ
ਅੰਮ੍ਰਿਤ ਛੱਕਣਾ ਕੀ ਹੈ? – ਵਿਚਾਰ ਗਿਆਨੀ ਅਮਰਜੀਤ ਸਿੰਘ ਜੀ ਗੁਲਸ਼ਨ
AMRIT VELE DA HUKAMNAMA,
SRI DARBAR SAHIB, SRI AMRITSAR,
ANG-828,01-07-2022
*ਬਿਲਾਵਲੁ ਮਹਲਾ ੫ ॥*
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥
*बिलावलु महला ५ ॥*
जिउ भावै तिउ मोहि प्रतिपाल ॥ पारब्रहम परमेसर सतिगुर हम बारिक तुम्ह पिता किरपाल ॥१॥ रहाउ ॥मोहि निरगुण गुणु नाही कोई पहुचि न साकउ तुम्हरी घाल ॥ तुमरी गति मिति तुम ही जानहु जीउ पिंडु सभु तुमरो माल ॥१॥अंतरजामी पुरख सुआमी अनबोलत ही जानहु हाल ॥ तनु मनु सीतलु होइ हमारो नानक प्रभ जीउ नदरि निहाल ॥२॥५॥१२१॥
ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ ।ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀਂ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ ॥੧॥ ਰਹਾਉ ॥ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) ।ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ । (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ ॥੧॥ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ ।ਹੇ ਨਾਨਕ! (ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ ॥੨॥੫॥੧੨੧॥
अर्थ.. बिलावलु महला ५ ॥
जैसे तुझे भाता है, वैसे ही हमारा पालन-पोषण करो।हे परब्रहा परमेश्वर सतगुरु ! हम बालक हैं और तुम हमारे कृपालु पिता हो।॥ १॥ रहाउ॥
मैं तो निर्गुण हूँ, मुझ में कोई गुण नहीं और मैं तेरी साधना तक पहुँच नहीं सकता।अपनी गति तुम ही जानते हो, यह जीवन, शरीर सबकुछ तेरी संपति है॥ १॥हे अन्तर्यामी स्वामी ! बिना बोले ही तू सारा हाल जानता है।नानक प्रार्थना करता है कि हे प्रभु जी ! यदि तेरी कृपा-दृष्टि हो जाए तो हमारा तन-मन शीतल शांत हो ॥२॥५॥१२१॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!