ਗਿਆਨ ਕੀ ਹੈ ? – ਵਿਚਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 2 ਜੁਲਾਈ 2022

ਨਿਊਜ਼ ਪੰਜਾਬ

ਗਿਆਨ ਕੀ ਹੈ ? – ਵਿਚਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

Amrit wele da Mukhwaak,
Shri Harmandar sahib amritsar,
Ang-931-932,02-07-2022

ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ {ਪੰਨਾ 931}

ਅਰਥ: (ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ? (ਗੋਪਾਲ ਦਾ) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ। (ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ ਹੀ ਇਥੋਂ) ਤੁਰ ਜਾਂਦਾ ਹੈ, (ਨਾਮ ਦੀ ਕਮਾਈ ਤੋਂ) ਸੱਖਣਾ ਹੀ ਇਥੇ ਆਉਂਦਾ ਹੈ ਤੇ (ਇਥੇ ਰਹਿ ਕੇ ਭੀ) ਕੋਈ ਆਤਮਕ ਖੱਟੀ ਨਹੀਂ ਖੱਟਦਾ। ਨਾਮ ਤੋਂ ਵਾਂਜੇ ਰਿਹਾਂ ਹਰ ਥਾਂ ਘਾਟਾ ਹੀ ਘਾਟਾ ਹੁੰਦਾ ਹੈ (ਭਾਵ, ਮਨੁੱਖ ਪ੍ਰਭੂ ਨੂੰ ਵਿਸਾਰ ਕੇ ਜੋ ਭੀ ਕਿਰਤ-ਕਾਰ ਕਰਦਾ ਹੈ ਉਹ ਖੋਟੀ ਹੋਣ ਕਰ ਕੇ ਉੱਚੇ ਜੀਵਨ ਵਲੋਂ ਹੋਰ ਹੋਰ ਪਰੇ ਲੈ ਜਾਂਦੀ ਹੈ) । ਪਰ ਮਨੁੱਖ ਨੂੰ ਪ੍ਰਭੂ ਦੇ ਨਾਮ ਦੀ ਖੱਟੀ ਤਦੋਂ ਹੀ ਪ੍ਰਾਪਤ ਹੁੰਦੀ ਹੈ ਜਦੋਂ ਗੋਪਾਲ ਆਪ ਇਹ ਸੂਝ ਬਖ਼ਸ਼ਦਾ ਹੈ। ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ, ਤੇ (ਪਰਮਾਤਮਾ ਦੀ ਹਜ਼ੂਰੀ ਵਿਚ) ਇਸ ਦੀ ਚੰਗੀ ਸਾਖ ਨਹੀਂ ਬਣਦੀ। 16।

ਗੁਣ ਵੀਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਗੁਰਮਤਿ ਮਿਲੀਐ ਮੀਤ ॥੧੭॥ {ਪੰਨਾ 931-932}

ਅਰਥ: (ਹੇ ਪਾਂਡੇ!) ਉਹੀ ਮਨੁੱਖ ਗੋਪਾਲ-ਪ੍ਰਭੂ ਨਾਲ ਸਾਂਝ ਵਾਲਾ ਹੁੰਦਾ ਹੈ ਜੋ ਉਸ ਦੇ ਗੁਣਾਂ ਨੂੰ ਆਪਣੇ ਮਨ ਵਿਚ ਥਾਂ ਦੇਂਦਾ ਹੈ; ਗੋਪਾਲ ਦੇ ਗੁਣਾਂ ਵਿਚ (ਚਿੱਤ ਜੋੜਿਆਂ ਹੀ) ਗੋਪਾਲ ਨਾਲ ਸਾਂਝ ਬਣਦੀ ਹੈ। ਪਰ ਜਗਤ ਵਿਚ ਕੋਈ ਵਿਰਲਾ (ਮਹਾ ਪੁਰਖ ਜੀਵ ਦੀ) ਗੋਪਾਲ ਦੇ ਗੁਣਾਂ ਨਾਲ ਜਾਣ-ਪਛਾਣ ਕਰਾਂਦਾ ਹੈ; ਗੋਪਾਲ ਦੇ ਗੁਣ ਯਾਦ ਕਰਨ ਦਾ ਸੱਚਾ ਕਰਤੱਬ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਹੀ ਹੋ ਸਕਦਾ ਹੈ।
(ਹੇ ਪਾਂਡੇ!) ਉਹ ਗੋਪਾਲ ਅਪਹੁੰਚ ਹੈ, ਜੀਵ ਦੇ ਗਿਆਨ-ਇੰਦ੍ਰੇ ਉਸ ਤਕ ਨਹੀਂ ਅੱਪੜ ਸਕਦੇ, (ਸਤਿਗੁਰੂ ਦੀ ਦਿੱਤੀ ਸੂਝ ਤੋਂ ਬਿਨਾ) ਉਸ ਦੇ ਗੁਣਾਂ ਦੀ ਕਦਰ ਨਹੀਂ ਪੈ ਸਕਦੀ। ਉਸ ਪ੍ਰਭੂ ਨੂੰ ਤਦੋਂ ਹੀ ਮਿਲ ਸਕੀਦਾ ਹੈ ਜੇ ਉਹ (ਸਤਿਗੁਰੂ ਦੀ ਰਾਹੀਂ) ਆਪ ਮਿਲਾ ਲਏ। ਹੇ ਨਾਨਕ! ਕੋਈ ਭਾਗਾਂ ਵਾਲੀ ਜੀਵ-ਇਸਤ੍ਰੀ ਗੋਪਾਲ ਦੇ ਗੁਣ ਸਦਾ ਚੇਤੇ ਰੱਖਦੀ ਹੈ, ਸਤਿਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਹੀ ਮਿਤ੍ਰ-ਪ੍ਰਭੂ ਨੂੰ ਮਿਲ ਸਕੀਦਾ ਹੈ। 17।

ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥ {ਪੰਨਾ 932}
ਨੋਟ: ਇਥੋਂ ਪੱਟੀ ਦੇ ਵਿਅੰਜਨ ਅੱਖਰ ਸ਼ੁਰੂ ਹੁੰਦੇ ਹਨ।

ਅਰਥ: ਜਿਵੇਂ ਸੋਹਾਗਾ (ਕੁਠਾਲੀ ਵਿਚ ਪਾਏ) ਸੋਨੇ ਨੂੰ ਨਰਮ ਕਰ ਦੇਂਦਾ ਹੈ, (ਤਿਵੇਂ) ਕਾਮ ਅਤੇ ਕ੍ਰੋਧ (ਮਨੁੱਖ ਦੇ) ਸਰੀਰ ਨੂੰ ਨਿਰਬਲ ਕਰ ਦੇਂਦਾ ਹੈ। ਉਹ (ਢਲਿਆ ਹੋਇਆ) ਸੋਨਾ (ਕੁਠਾਲੀ ਵਿਚ) ਸੇਕ ਸਹਿੰਦਾ ਹੈ, ਫਿਰ ਕਸਵੱਟੀ ਦੀ ਕੱਸ ਸਹਾਰਦਾ ਹੈ (ਭਾਵ, ਕਸਵੱਟੀ ਤੇ ਘਸਾ ਕੇ ਪਰਖਿਆ ਜਾਂਦਾ ਹੈ) , ਤੇ, ਸੋਹਣੇ ਰੰਗ ਵਾਲਾ ਉਹ ਸੋਨਾ ਸਰਾਫ਼ ਦੀ ਨਜ਼ਰ ਵਿਚ ਕਬੂਲ ਪੈਂਦਾ ਹੈ। (ਕਾਮ ਕ੍ਰੋਧ ਨਾਲ ਨਿਰਬਲ ਹੋਇਆ ਜੀਵ ਭੀ ਪ੍ਰਭੂ ਦੀ ਮਿਹਰ ਨਾਲ ਜਦੋਂ ਗੁਰੂ ਦੇ ਦੱਸੇ ਰਾਹ ਦੀ ਘਾਲ-ਕਮਾਈ ਕਰਦਾ ਹੈ, ਤੇ ਗੁਰੂ ਦੀ ਦੱਸੀ ਸਿੱਖਿਆ ਉਤੇ ਪੂਰਾ ਉਤਰਦਾ ਹੈ ਤਾਂ ਉਹ ਸੋਹਣੇ ਆਤਮਾ ਵਾਲਾ ਪ੍ਰਾਣੀ ਅਕਾਲ ਪੁਰਖ ਦੀ ਨਜ਼ਰ ਵਿਚ ਕਬੂਲ ਹੁੰਦਾ ਹੈ) ।
ਜਗਤ (ਸੁਆਰਥ ਵਿਚ) ਪਸ਼ੂ ਬਣਿਆ ਪਿਆ ਹੈ, ਹਉਮੈ-ਮੌਤ ਇਸ ਦੇ ਆਤਮਕ ਜੀਵਨ ਦਾ ਸੱਤਿਆਨਾਸ ਕਰਦੀ ਹੈ। ਕਰਤਾਰ ਨੇ ਸ੍ਰਿਸ਼ਟੀ ਰਚ ਕੇ ਇਹ ਮਰਯਾਦਾ ਹੀ ਬਣਾ ਦਿੱਤੀ ਹੈ ਕਿ ਜਿਹੋ ਜਿਹੀ ਕਰਤੂਤ ਕੋਈ ਜੀਵ ਕਰਦਾ ਹੈ ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਪਰ ਜਿਸ ਕਰਤਾਰ ਨੇ ਇਹ ਮਰਯਾਦਾ ਬਣਾਈ ਹੈ ਇਸ ਦੀ ਕਦਰ ਉਹ ਆਪ ਹੀ ਜਾਣਦਾ ਹੈ। ਇਸ ਮਰਯਾਦਾ ਵਿਚ ਕੋਈ ਉਕਾਈ ਨਹੀਂ ਦੱਸੀ ਜਾ ਸਕਦੀ। 18।

ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥ {ਪੰਨਾ 932}

ਅਰਥ: ਨੋਟ: ਲਫ਼ਜ਼ ‘ਪੀਆ, ਦੀਆ, ਜਾਨਿਆ’। ਆਦਿਕ ਭੂਤਕਾਲ ਵਿਚ ਹਨ। ਅਰਥ ਵਰਤਮਾਨ ਕਾਲ ਵਿਚ ਕਰਨਾ ਹੈ।
(ਸਤਿਗੁਰੂ ਦੀ ਮਤਿ ਦੀ ਸਹੈਤਾ ਨਾਲ) ਜੋ ਮਨੁੱਖ ਮੁੜ ਮੁੜ (ਆਪਣਾ ਆਪ) ਖੋਜ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਉਹ ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਪਕਾ ਲੈਂਦਾ ਹੈ, ਤੇ, ਆਪਣਾ ਮਨ ਆਪਣੇ ਸਤਿਗੁਰੂ ਵਿਚ ਲੀਨ ਕਰ ਦੇਂਦਾ ਹੈ। ਹਰੇਕ ਜੀਵ ਉਸ ਦੇ ਖਰੇ (ਸੁੱਚੇ) ਜੀਵਨ ਦੀ ਸਲਾਘਾ ਕਰਦਾ ਹੈ, ਉਹ ਸਦਾ ਲਈ ਸੁੱਚਾ ਸ੍ਰੇਸ਼ਟ ਬਣ ਜਾਂਦਾ ਹੈ।
ਪਰ ਜੋ ਜੀਵ ਦੁਨੀਆ ਦੇ ਭੋਗ ਭੋਗਦੇ ਰਹਿੰਦੇ ਹਨ ਉਹ ਆਤਮਕ ਜੀਵਨ ਵਲੋਂ ਮਰ ਜਾਂਦੇ ਹਨ, ਉਹਨਾਂ ਨੂੰ (ਨਾਮ-ਅੰਮ੍ਰਿਤ ਦੀ) ਸੂਝ ਨਹੀਂ ਪੈਂਦੀ। (ਉਹੀ ਬੰਦੇ) ਜਦ ਸਤਿਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾਂਦੇ ਹਨ, ਤਾਂ ਉਹ ਇਕ ਪਲਕ ਵਿਚ ਹਉਮੈ ਨੂੰ ਮਾਰ ਮੁਕਾਂਦੇ ਹਨ। ਉਹਨਾਂ ਦਾ ਮਨ (ਕਾਮ ਕ੍ਰੋਧ ਆਦਿਕ ਵਲੋਂ) ਅਡੋਲ ਹੋ ਜਾਂਦਾ ਹੈ, ਤੇ ਆਪਾ-ਭਾਵ ਵਲੋਂ ਮਰਨ ਵਿਚ ਖ਼ੁਸ਼ ਹੁੰਦਾ ਹੈ। ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਦੇ ਨਾਮ ਨਾਲ ਉਹਨਾਂ ਦੀ ਡੂੰਘੀ ਸਾਂਝ ਪੈ ਜਾਂਦੀ ਹੈ। 19।

ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ ਸਹਜਿ ਨਿਵਾਸੁ ॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥ {ਪੰਨਾ 932}

ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ, ਉਹ ਗੋਪਾਲ) ਸਰਬ-ਵਿਆਪਕ ਹੈ ਤੇ ਜੀਵਾਂ ਦੇ ਔਗੁਣ ਵੇਖ ਕੇ ਛਿੱਥਾ ਨਹੀਂ ਪੈਂਦਾ। ਜਿਸ ਮਨੁੱਖ ਦਾ ਮਨ ਉਸ ਸਰਬ ਵਿਆਪਕ ਗੋਪਾਲ ਵਿਚ ਟਿਕਦਾ ਹੈ, ਜੋ ਮਨੁੱਖ ਉਸ ਦੇ ਗੁਣ ਗਾਂਦਾ ਹੈ, ਉਹ ਸ਼ਾਂਤੀ ਅਤੇ ਅਡੋਲਤਾ ਵਿਚ ਟਿਕ ਜਾਂਦਾ ਹੈ; ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਸਤਿਗੁਰੂ ਦੀ ਕਿਰਪਾ ਨਾਲ ਉਹ (ਸਰਬ-ਵਿਆਪਕ ਗੋਪਾਲ ਵਿਚ) ਸੁਰਤਿ ਜੋੜੀ ਰੱਖਦਾ ਹੈ।
ਉਹ ਸਰਬ-ਵਿਆਪਕ ਗੋਪਾਲ ਅਪਹੁੰਚ ਹੈ (ਭਾਵ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ) , ਉਸ ਦੇ ਸਿਰ ਉਤੇ ਕਿਸੇ ਦਾ ਕੁੰਡਾ ਨਹੀਂ ਹੈ, ਉਹ ਜੰਮਣ-ਮਰਨ ਤੋਂ ਰਹਿਤ ਹੈ। ਉਸ ਵਿਚ ਜੋੜੀ ਹੋਈ ਸੁਰਤਿ ਮਨੁੱਖ ਦੇ ਅੰਦਰ ਗੁਣ ਪੈਦਾ ਕਰਦੀ ਹੈ, ਤੇ ਮਨ ਨੂੰ ਮਾਇਆ ਵਿਚ ਡੋਲਣ ਤੋਂ ਬਚਾ ਲੈਂਦੀ ਹੈ।
(ਹੇ ਪਾਂਡੇ!) ਤੂੰ (ਭੀ) ਉਸ ਹਰਿ-ਗੋਪਾਲ ਦਾ ਨਾਮ ਸਿਮਰ, (ਸਿਮਰਨ ਦੀ ਬਰਕਤਿ ਨਾਲ) ਫਿਰ ਜਨਮ-ਮਰਨ ਵਿਚ ਨਹੀਂ ਪਏਂਗਾ। (ਹੇ ਪਾਂਡੇ!) ਸਤਿਗੁਰੂ ਦੀ ਮਤਿ ਹੀ (ਜੀਵਨ ਲਈ) ਸ੍ਰੇਸ਼ਟ ਰਸਤਾ ਹੈ, ਹੋਰ ਮਤਿ ਉਸ ਦੇ ਨਾਮ ਤੋਂ ਵਾਂਜਿਆ ਰੱਖਦੀ ਹੈ। 20।

विणु नावै वेरोधु सरीर ॥ किउ न मिलहि काटहि मन पीर ॥ वाट वटाऊ आवै जाइ ॥ किआ ले आइआ किआ पलै पाइ ॥ विणु नावै तोटा सभ थाइ ॥ लाहा मिलै जा देइ बुझाइ ॥ वणजु वापारु वणजै वापारी ॥ विणु नावै कैसी पति सारी ॥१६॥ {पन्ना 931}

अर्थ: (हे पांडे! तू क्यों गोपाल का नाम अपने मन की पट्टी पर नहीं लिखता?) तू क्यों (गोपाल की याद में) नहीं जुड़ता? और, क्यों अपने मन का रोग दूर नहीं करता? (गोपाल का) नाम सिमरन के बिना ज्ञान-इन्द्रियों का आत्मिक जीवन से विरोध पड़ जाता है। (गोपाल का नाम अपने मन की तख्ती पर लिखे बिना) जीव-यात्री जगत में (जैसा) आता है और (वैसा ही यहाँ से) चला जाता है, (नाम की कमाई के) बगैर ही यहाँ आता है और (यहाँ रह के भी) कोई आत्मिक कमाई नहीं कमाता।
नाम से टूटे रहने के कारण हर जगह घाटा ही घाटा होता है (भाव, मनुष्य प्रभू को बिसार के जो भी काम-काज करता है वह खोटी होने के कारण ऊँचे जीवन से परे-परे ही ले जाती है)। पर मनुष्य को प्रभू के नाम की कमाई तब ही प्राप्त होती है जब गोपाल खुद ये सूझ बख्शता है।
नाम से वंचित रह के जीव-बन्जारा और तरह के वणज-व्यापार करता है, और (परमात्मा की हजूरी में) इसकी अच्छी साख इज्जत नहीं बनती।16।

गुण वीचारे गिआनी सोइ ॥ गुण महि गिआनु परापति होइ ॥ गुणदाता विरला संसारि ॥ साची करणी गुर वीचारि ॥ अगम अगोचरु कीमति नही पाइ ॥ ता मिलीऐ जा लए मिलाइ ॥ गुणवंती गुण सारे नीत ॥ नानक गुरमति मिलीऐ मीत ॥१७॥ {पन्ना 931-932}

अर्थ: (हे पांडे!) वही मनुष्य गोपाल-प्रभू के साथ सांझ वाला होता है जो उसके गुणों को अपने मन में जगह देता है; गोपाल के गुणों में (चिक्त जोड़ने से ही) गोपाल के साथ सांझ बनती है। पर जगत में कोई विरला (महापुरख जीव की) गोपाल के साथ सांझ करवाता है; गोपाल के गुण याद करने का सच्चा कर्तव्य सतिगुरू के उपदेश से ही हो सकता है।
(हे पांडे!) वह गोपाल अपहुँच है, जीव की ज्ञान-इन्द्रियाँ उस तक नहीं पहुँच सकतीं, (सतिगुरू की दी हुई सूझ के बिना) उसके गुणों की कद्र नहीं पड़ सकती। उस प्रभू को तब ही मिला जा सकता है जब वह (सतिगुरू के द्वारा) खुद मिला ले।
हे नानक! कोई भाग्यशाली जीव-स्त्री गोपाल के गुण हमेशा याद रखती है, सतिगुरू की शिक्षा की बरकति से ही मित्र प्रभू को मिला जा सकता है।17।

कामु क्रोधु काइआ कउ गालै ॥ जिउ कंचन सोहागा ढालै ॥ कसि कसवटी सहै सु ताउ ॥ नदरि सराफ वंनी सचड़ाउ ॥ जगतु पसू अहं कालु कसाई ॥ करि करतै करणी करि पाई ॥ जिनि कीती तिनि कीमति पाई ॥ होर किआ कहीऐ किछु कहणु न जाई ॥१८॥ {पन्ना 932}
नोट: यहाँ से पट्टी के व्यंञन अक्षर आरम्भ होते हैं।

अर्थ: जैसे सोहागा (कुठाली में डाले हुए) सोने को नर्म कर देता है, (वैसे ही) काम और क्रोध (मनुष्य के) शरीर को निर्बल कर देता है। वह (ढला हुआ) सोना (कुठाली में) सेक सहता है, फिर कसवटी का कस सहता है (भाव, कसवटी पर घिसा के परखा जाता है), और, सुनहरे रंग वाला वह सोना सराफ़ की नजर में कबूल होता है। (काम-क्रोध से निर्बल हुआ जीव भी प्रभू की मेहर से जब गुरू के बताए हुए राह की मेहनत-मुशक्कत करता है, और गुरू की बताई हुई शिक्षा पर पूरा उतरता है तो वह सुंदर आत्मा वाला प्राणी अकाल-पुरख की नजर में कबूल होता है)।
जगत (स्वार्थ में) पशु बना हुआ है, अहंकार रूपी मौत इसके आत्मिक जीवन का सत्यानाश करती है। करतार ने सृष्टि रच के यह मर्यादा ही बना दी है कि जैसी करतूत कोई जीव करता है वैसा ही उसको फल मिलता है। पर जिस करतार ने यह मर्यादा बनाई है इसकी कद्र वह खुद ही जानता है। इस मर्यादा में कोई कमी नहीं कही जा सकती।18।

खोजत खोजत अम्रितु पीआ ॥ खिमा गही मनु सतगुरि दीआ ॥ खरा खरा आखै सभु कोइ ॥ खरा रतनु जुग चारे होइ ॥ खात पीअंत मूए नही जानिआ ॥ खिन महि मूए जा सबदु पछानिआ ॥ असथिरु चीतु मरनि मनु मानिआ ॥ गुर किरपा ते नामु पछानिआ ॥१९॥ {पन्ना 932}

अर्थ:
नोट: शब्द ‘पीआ, दीआ, जानिआ’ आदि भूतकाल में हैं। अर्थ वर्तमान काल में करना है।
(सतिगुरू की मति की सहायता से) जो मनुष्य बार-बार (अपना आप) खोज के आत्मिक जीवन देने वाला नाम-जल पीता है, वह दूसरों की ज्यादती सहने का स्वभाव पक्का कर लेता है, और, अपना मन अपने सतिगुरू में लीन कर देता है। हरेक जीव उसके खरे (स्वच्छ और सच्चे) जीवन की प्रसंशा करता है, वह सदा के लिए सच्चा-श्रेष्ठ बन जाता है।
पर जो जीव दुनिया के भोग भोगते रहते हैं वह आत्मिक जीवन की ओर से मर जाते हैं, उनको (नाम-अमृत की) सूझ नहीं पड़ती। (वही लोग) जब सतिगुरू के शबद से गहरी सांझ डालते हैं, तब वे एक पल में अहंकार को खत्म कर देते हैं। उनका मन (काम-क्रोध आदि की ओर से) अडोल हो जाता है, और स्वै भाव की ओर से मरने पर प्रसन्न होता है। सतिगुरू की मेहर से परमात्मा के नाम के साथ उनकी गहरी सांझ पड़ जाती है।19।

गगन ग्मभीरु गगनंतरि वासु ॥ गुण गावै सुख सहजि निवासु ॥ गइआ न आवै आइ न जाइ ॥ गुर परसादि रहै लिव लाइ ॥ गगनु अगमु अनाथु अजोनी ॥ असथिरु चीतु समाधि सगोनी ॥ हरि नामु चेति फिरि पवहि न जूनी ॥ गुरमति सारु होर नाम बिहूनी ॥२०॥ {पन्ना 932}

अर्थ: (हे पांडे! गोपाल का नाम अपने मन की तख्ती पर लिख, वह गोपाल) सर्व-व्यापक है और जीवों के अवगुण देख के क्रोधित नहीं होता। जिस मनुष्य का मन उस सर्व व्यापक गोपाल में टिकता है, जो मनुष्य उसके गुण गाता है, वह शांति और अडोलता में टिक जाता है; वह जनम-मरण के चक्कर में नहीं पड़ता, सतिगुरू की कृपा से वह (सर्व-व्यापक गोपाल में) सुरति जोड़े रखता है।
वह सर्व-व्यापक गोपाल अपहुँच है (भाव, उसके गुणों का अंत नहीं पड़ सकता), उसके सिर पर कोई अंकुश नहीं है, वह जनम-मरण से रहित है। उसमें जोड़ी हुई सुरति मनुष्य के अंदर गुण पैदा करती है, और मन को माया में डोलने से बचा लेती है।
(हे पांडे!) तू (भी) उस हरी गोपाल का नाम सिमर, (सिमरन की बरकति से) फिर जनम-मरण में नहीं पड़ेगा। (हे पांडे!) सतिगुरू की मति ही (जीवन के लिए) श्रेष्ठ रास्ता है, और मति उसके नाम से तोड़ती हैं।20।

One who contemplates the Lord’s Virtues is spiritually wise.

Through His Virtues, one receives spiritual wisdom.

How rare in this world, is the Giver of virtue.

The True way of life comes through contemplation of the Guru.

The Lord is inaccessible and unfathomable. His worth cannot be estimated.
       Sri Guru Granth Sahib Page # :     of 1430English:  Dr. Sant Singh Khalsa  Bhai Manmohan Singh None Punjabi:  Bhai Manmohan Singh None Teeka:  Punjabi – Prof. Sahib Singh  Punjabi – Freed Kote Wala Teeka None They alone meet Him, whom the Lord causes to meet.

The virtuous soul bride continually contemplates His Virtues.

O Nanak, following the Guru’s Teachings, one meets the Lord, the true friend. ||17||

Unfulfilled sexual desire and unresolved anger waste the body away,

as gold is dissolved by borax.

The gold is touched to the touchstone, and tested by fire;

when its pure color shows through, it is pleasing to the eye of the assayer.

The world is a beast, and arrogant Death is the butcher.

The created beings of the Creator receive the karma of their actions.

He who created the world, knows its worth.

What else can be said? There is nothing at all to say. ||18||

Searching, searching, I drink in the Ambrosial Nectar.

I have adopted the way of tolerance, and given my mind to the True Guru.

Everyone calls himself true and genuine.

He alone is true, who obtains the jewel throughout the four ages.

Eating and drinking, one dies, but still does not know.

He dies in an instant, when he realizes the Word of the Shabad.

His consciousness becomes permanently stable, and his mind accepts death.

By Guru’s Grace, he realizes the Naam, the Name of the Lord. ||19||

The Profound Lord dwells in the sky of the mind, the Tenth Gate;

singing His Glorious Praises, one dwells in intuitive poise and peace.

He does not go to come, or come to go.

By Guru’s Grace, he remains lovingly focused on the Lord.

The Lord of the mind-sky is inaccessible, independent and beyond birth.

The most worthy Samaadhi is to keep the consciousness stable, focused on Him.

Remembering the Lord’s Name, one is not subject to reincarnation.

The Guru’s Teachings are the most Excellent; all other ways lack the Naam, the Name of the Lord. ||20||
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ॥