ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਿਊਜ਼ ਪੰਜਾਬ

ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।  ਅਦਾਲਤ ਨੇ ਇਸ ਮਾਮਲੇ ਵਿੱਚ ਸਿਮਰਜੀਤ ਸਿੰਘ ਬੈਂਸ, ਉਸ ਦੇ ਭਰਾ ਕਰਮਜੀਤ ਸਿੰਘ ਬੈਂਸ ਅਤੇ ਹੋਰਨਾਂ ਨੂੰ ਵੀ ਭਗੌੜਾ ਕਰਾਰ ਦਿੱਤਾ ਹੋਇਆ ਹੈ।  ਇਸ ਦੀ ਪੁਸ਼ਟੀ ਕਰਦਿਆਂ ਐਸਐਚਓ ਮਧੂ ਬਾਲਾ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।    ਬੈਂਸ ਦੇ ਕਈ ਸਮਰਥਕ ਵੀ ਥਾਣੇ ਵਿੱਚ ਪਹੁੰਚੇ ਹੋਏ ਹਨ।