ਆਪਣੇ ਮੂਲ ਨਾਲ ਕਿਵੇਂ ਜੁੜੀਏ?- ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3 ਜੁਲਾਈ 2022

ਨਿਊਜ਼ ਪੰਜਾਬ

ਆਪਣੇ ਮੂਲ ਨਾਲ ਕਿਵੇਂ ਜੁੜੀਏ?- ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ

Amrit wele da Mukhwaak,
Shri Harmandar sahib amritsar,
Ang-893,03-07-2022
*ਰਾਮਕਲੀ ਮਹਲਾ ੫ ॥*
ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ {ਪੰਨਾ893}

ਅਰਥ: ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ। ਹੇ ਪ੍ਰਾਣੀ! ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; (ਸਿਮਰਨ ਦੀ ਬਰਕਤਿ ਨਾਲ) ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ।੧।ਰਹਾਉ।
(ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ, (ਤੇ ਇਸ ਤਰ੍ਹਾਂ) ਪਰਲੋਕ ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ। (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ; ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ।੧।
ਹੇ ਸੰਤ ਜਨੋ! ਸਾਰੇ ਗਹੁ ਨਾਲ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ। (ਨਾਮ ਤੋਂ ਬਿਨਾ) ਹੋਰ ਸਾਰੇ ਹੀ ਹੀਲੇ (ਮਨੁੱਖ ਦੇ) ਨਾਲ ਨਹੀਂ ਜਾਂਦੇ (ਸਹਾਇਤਾ ਨਹੀਂ ਕਰਦੇ) । ਪ੍ਰਭੂ ਦੇ ਪ੍ਰੇਮ-ਰੰਗ ਵਿਚ ਰਿਹਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।੨।
(ਹੇ ਸੰਤ ਜਨੋ! ਤੀਰਥ ਆਦਿਕਾਂ ਤੇ) ਸਰੀਰ ਨੂੰ ਧੋਤਿਆਂ (ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਨਹੀਂ ਹੁੰਦੀ, (ਸਗੋਂ ਇਹ) ਹਉਮੈ ਆਪਣਾ ਦਬਾਉ ਪਾ ਲੈਂਦੀ ਹੈ (ਕਿ ਮੈਂ ਤੀਰਥਾਂ ਦੇ ਇਸ਼ਨਾਨ ਕਰ ਆਇਆ ਹਾਂ। ਮਨੁੱਖ ਦੇ ਅੰਦਰ) ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣ ਦਾ ਪਸਾਰਾ ਪਸਰ ਜਾਂਦਾ ਹੈ (ਮਨੁੱਖ ਪਖੰਡੀ ਹੋ ਜਾਂਦਾ ਹੈ। ਹੇ ਸੰਤ ਜਨੋ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਦੀ ਦਵਾਈ ਖਾਂਦਾ ਹੈ, ਉਸ ਦਾ ਸਾਰਾ (ਮਾਨਸਕ) ਰੋਗ ਦੂਰ ਹੋ ਜਾਂਦਾ ਹੈ।੩।
ਹੇ ਪਾਰਬ੍ਰਹਮ! ਹੇ ਦਇਆ ਦੇ ਘਰ! ਮੇਰੇ ਉਤੇ) ਕਿਰਪਾ ਕਰ। ਹੇ ਗੋਪਾਲ! ਤੂੰ ਮੇਰੇ ਮਨ ਤੋਂ ਕਦੇ ਭੀ ਨਾਹ ਵਿੱਸਰ। ਹੇ ਪ੍ਰਭੂ! ਮੈਂ ਤੇਰੇ ਦਾਸਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ-ਨਾਨਕ ਦੀ ਇਹ ਤਾਂਘ ਪੂਰੀ ਕਰ।੪।੨੨।੩੩।
*रामकली महला ५ ॥*
रैणि दिनसु जपउ हरि नाउ ॥ आगै दरगह पावउ थाउ ॥ सदा अनंदु न होवी सोगु ॥ कबहू न बिआपै हउमै रोगु ॥१॥ खोजहु संतहु हरि ब्रहम गिआनी ॥ बिसमन बिसम भए बिसमादा परम गति पावहि हरि सिमरि परानी ॥१॥ रहाउ ॥ गनि मिनि देखहु सगल बीचारि ॥ नाम बिना को सकै न तारि ॥ सगल उपाव न चालहि संगि ॥ भवजलु तरीऐ प्रभ कै रंगि ॥२॥ देही धोइ न उतरै मैलु ॥ हउमै बिआपै दुबिधा फैलु ॥ हरि हरि अउखधु जो जनु खाइ ॥ ता का रोगु सगल मिटि जाइ ॥३॥ करि किरपा पारब्रहम दइआल ॥ मन ते कबहु न बिसरु गुोपाल ॥ तेरे दास की होवा धूरि ॥ नानक की प्रभ सरधा पूरि ॥४॥२२॥३३॥ {पन्ना 893}

अर्थ: परमात्मा के साथ गहरी सांझ रखने वाले हे संतजनो! सदा परमात्मा की खोज करते रहो। हे प्राणी! (सदा) परमात्मा का सिमरन करता रह; (सिमरन की बरकति से) बड़ी ही आश्चर्यजनक आत्मिक अवस्था बन जाएगी, तू सबसे ऊँची आत्मिक अवस्था प्राप्त कर लेगा।1। रहाउ।
(हे प्रभू! कृपा कर) मैं दिन-रात हरी का नाम जपता रहूँ, (और इस तरह) परलोक में तेरी हजूरी में जगह प्राप्त कर लूँ। (जो मनुष्य सदा नाम जपता है, उसको) सदा आनंद बना रहता है, उसे कभी चिंता नहीं व्यापती, अहंकार का रोग कभी उस पर अपना प्रभाव नहीं डाल सकता।1।
हे संत जनो! सारे ध्यान से अच्छी तरह विचार के देख लो, परमात्मा के नाम के बिना और कोई भी (संसार-समुंद्र से) पार नहीं लंघा सकता। (नाम के बिना) और सारे ही उपाय (मनुष्य के) साथ नहीं जाते (सहायता नहीं करते)। प्रभू के प्रेम-रंग में रंगे रहने से संसार-समुंदर में से पार लांघा जा सकता है।2।
(हे संत जनों! तीर्थ आदि पर) शरीर को धोने से (मन की विकारों वाली) मैल दूर नहीं होती, (बल्कि ये) अहंकार अपना दबाव बना लेता है (कि मैं तीर्थ-स्नान करके आया हूँ। व्यक्ति के अंदर) अंदर से और व बाहर से और होने का पसारा पसर जाता है (मनुष्य पाखण्डी हो जाता है)। हे संत जनो! जो मनुष्य परमात्मा के नाम की दवाई खाता है, उसका सारा (मानसिक) रोग दूर हो जाता है।3।
हे पारब्रहम! हे दया के घर! (मेरे ऊपर) मेहर कर। हे गोपाल! तू मेरे मन से कभी भी ना बिसर। हे प्रभू! मैं तेरे दासों के चरणों की धूल बना रहूँ- नानक की ये चाहत पूरी कर।4।22।33।

Raamkalee, Fifth Mehl:

Night and day, I chant the Lord’s Name.
Hereafter, I shall obtain a seat in the Court of the Lord.
I am in bliss forever; I have no sorrow.
The disease of ego never afflicts me. ||1||
O Saints of the Lord, seek out those who know God.
You shall be wonderstruck with wonder at the wonderful Lord; meditate in remembrance on the Lord, O mortal, and obtain the supreme status. ||1||Pause||
Calculating, measuring, and thinking in every way,
see that without the Naam, no one can be carried across.
Of all your efforts, none will go along with you.
You can cross over the terrifying world-ocean only through the love of God. ||2||
By merely washing the body, one’s filth is not removed.
Afflicted by egotism, duality only increases.
That humble being who takes the medicine of the Name of the Lord, Har, Har –
all his diseases are eradicated. ||3||
Take pity on me, O merciful, Supreme Lord God;
let me never forget the Lord of the World from my mind.
Let me be the dust of the feet of Your slaves;
O God, please fulfill Nanak’s hope. ||4||22||33||
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ॥