ਮਨ ਕੀ ਹੈ ? – ਵਿਚਾਰ ਵੀਰ ਭੁਪਿੰਦਰ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 4 ਜੁਲਾਈ 2022
ਨਿਊਜ਼ ਪੰਜਾਬ
ਮਨ ਕੀ ਹੈ ? – ਵਿਚਾਰ ਵੀਰ ਭੁਪਿੰਦਰ ਸਿੰਘ ਜੀ
Amrit wele da Mukhwaak,
Shri Harmandar sahib amritsar,
Ang-883,04-07-2022
*ਰਾਮਕਲੀ ਮਹਲਾ ੫ ॥*
ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥ {ਪੰਨਾ 883}
ਅਰਥ: ਹੇ ਭਾਈ! ਇਕ ਅਨੋਖਾ ਤਮਾਸ਼ਾ ਬਣਿਆ ਪਿਆ ਹੈ, ਜਿਸ ਦੀ ਬਾਬਤ ਕੁਝ ਦੱਸਿਆ ਨਹੀਂ ਜਾ ਸਕਦਾ। (ਅਨੋਖਾ ਤਮਾਸ਼ਾ ਇਹ ਹੈ ਕਿ ਗੁਰੂ ਦੇ ਖ਼ਜ਼ਾਨੇ ਵਿਚ ਹੀ ਪ੍ਰਭੂ ਦਾ ਨਾਮ ਇਕ) ਕੀਮਤੀ ਚੀਜ਼ ਹੈ ਜਿਸ ਤਕ (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੧।ਰਹਾਉ।
ਹੇ ਭਾਈ! ਉਹ ਕੀਮਤੀ ਪਦਾਰਥ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਪਰੇ ਵੱਖਰਾ ਹੀ ਰਹਿੰਦਾ ਹੈ, ਉਹ ਪਦਾਰਥ ਜੋਗ-ਸਾਧਨ ਕਰਨ ਵਾਲਿਆਂ ਅਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀਆਂ ਨਾਲ ਭੀ ਸਾਂਝ ਨਹੀਂ ਪਾਂਦਾ (ਭਾਵ, ਜੋਗ-ਸਾਧਨਾਂ ਦੀ ਰਾਹੀਂ ਉਹ ਨਾਮ-ਵਸਤੂ ਨਹੀਂ ਮਿਲਦੀ) । ਹੇ ਭਾਈ! ਉਹ ਕੀਮਤੀ ਪਦਾਰਥ ਗੁਰੂ ਦੇ ਖ਼ਜ਼ਾਨੇ ਵਿਚ ਹੈ। ਉਹ ਪਦਾਰਥ ਹੈ-ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ-ਰਤਨਾਂ ਨਾਲ ਨਕਾ-ਨਕ ਭਰੀ ਹੋਈ ਹਿਰਦਾ-ਕੋਠੜੀ।੧।
ਹੇ ਭਾਈ! ਉਸ ਨਾਮ-ਵਸਤੂ ਦਾ ਮੁੱਲ ਕੋਈ ਭੀ ਜੀਵ ਨਹੀਂ ਪਾ ਸਕਦਾ। ਕੋਈ ਭੀ ਜੀਵ ਉਸ ਦਾ ਮੁੱਲ ਕਹਿ ਨਹੀਂ ਸਕਦਾ, ਦੱਸ ਨਹੀਂ ਸਕਦਾ। (ਉਸ ਕੀਮਤੀ ਪਦਾਰਥ ਦੀਆਂ ਸਿਫ਼ਤਾਂ) ਦੱਸਣ ਵਾਸਤੇ ਕਿਸੇ ਦੀ ਭੀ ਅਕਲ ਕੰਮ ਨਹੀਂ ਕਰ ਸਕਦੀ। ਹਾਂ, ਜੇਹੜਾ ਮਨੁੱਖ ਉਸ ਵਸਤ ਨੂੰ ਵੇਖ ਲੈਂਦਾ ਹੈ, ਉਸ ਦਾ ਉਸ ਨਾਲ ਪਿਆਰ ਬਣ ਜਾਂਦਾ ਹੈ।੨।
ਹੇ ਭਾਈ! ਜਿਸ ਸਿਰਜਣਹਾਰ ਨੇ ਉਹ ਪਦਾਰਥ ਬਣਾਇਆ ਹੈ, ਉਸ ਦਾ ਮੁੱਲ ਉਹ ਆਪ ਹੀ ਜਾਣਦਾ ਹੈ। ਉਸ ਦੇ ਪੈਦਾ ਕੀਤੇ ਹੋਏ ਜੀਵ ਵਿਚ ਅਜੇਹੀ ਸਮਰਥਾ ਨਹੀਂ ਹੈ। ਪ੍ਰਭੂ ਆਪ ਹੀ ਉਸ ਕੀਮਤੀ ਪਦਾਰਥ ਨਾਲ ਭਰੇ ਹੋਏ ਖ਼ਜ਼ਾਨਿਆਂ ਦਾ ਮਾਲਕ ਹੈ। ਤੇ, ਉਹ ਆਪ ਕਿਹੋ ਜਿਹਾ ਹੈ, ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ।੩।
ਹੇ ਨਾਨਕ! ਆਖ-ਗੁਰੂ ਦੀ ਸਰਨ ਪੈ ਕੇ ਮੇਰੀ ਲਾਲਸਾ ਪੂਰੀ ਹੋ ਗਈ ਹੈ (ਮੈਨੂੰ ਉਹ ਕੀਮਤੀ ਪਦਾਰਥ ਮਿਲ ਗਿਆ ਹੈ) । ਆਤਮਕ ਜੀਵਨ ਦੇਣ ਵਾਲੇ ਉਸ ਅਸਚਰਜ ਨਾਮ-ਰਸ ਨੂੰ (ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਮਨ ਵਿਚ ਚੱਖਿਆ ਹੈ, ਹੁਣ ਮੈਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰੇ ਤੌਰ ਤੇ ਰੱਜ ਗਿਆ ਹਾਂ।੪।੪
*रामकली महला ५ ॥*
त्रै गुण रहत रहै निरारी साधिक सिध न जानै ॥ रतन कोठड़ी अम्रित स्मपूरन सतिगुर कै खजानै ॥१॥ अचरजु किछु कहणु न जाई ॥ बसतु अगोचर भाई ॥१॥ रहाउ ॥ मोलु नाही कछु करणै जोगा किआ को कहै सुणावै ॥ कथन कहण कउ सोझी नाही जो पेखै तिसु बणि आवै ॥२॥ सोई जाणै करणैहारा कीता किआ बेचारा ॥ आपणी गति मिति आपे जाणै हरि आपे पूर भंडारा ॥३॥ ऐसा रसु अम्रितु मनि चाखिआ त्रिपति रहे आघाई ॥ कहु नानक मेरी आसा पूरी सतिगुर की सरणाई ॥४॥४॥ {पन्ना 883}
अर्थ: हे भाई! एक अनोखा तमाशा बना हुआ है, जिसकी बाबत कुछ नहीं कहा जा सकता। (आश्चर्यजनक तमाशा ये है कि गुरू के खजाने में ही प्रभू का नाम एक) कीमती चीज है जिस तक (मनुष्य की) ज्ञानेन्द्रियों की पहुँच नहीं हो सकती।1। रहाउ।
हे भाई! वह कीमती पदार्थ माया के तीन गुणों के प्रभाव से अलग ही रहता है, वह पदार्थ योग-साधना करने वालों और साधना में सिद्ध योगियों के साथ भी सांझ नहीं डालता (भाव, जोग-साधना के द्वारा वह नाम-वस्तु नहीं मिलती)। हे भाई! वह कीमती पदार्थ गुरू के खजाने में है। वह पदार्थ है- प्रभू के आत्मिक जीवन देने वाले गुण-रत्नों से लबा-लब भरी हुई हृदय-कोठरी।1।
हे भाई! उस नाम-वस्तु का मूल्य कोई भी जीव नहीं आँक सकता। कोई भी जीव उसका मूल्य कह नहीं सकता, बता नहीं सकता। (उस कीमती पदार्थ की तारीफें) बयान करने के लिए किसी की भी बुद्धि काम नहीं कर सकती। हाँ, जो मनुष्य उस वस्तु को देख लेता है, उसका उससे प्यार हो जाता है।2।
हे भाई! जिस सृजनहार ने वह पदार्थ बनाया है, उसका मूल्य वह स्वयं ही जानता है। उसके पैदा किए हुए जीवों में ऐसी समर्था नहीं है। प्रभू स्वयं ही उस कीमती पदार्थ से भरे हुए खजानों का मालिक है। और, वह स्वयं कैसा है, कितना बड़ा है – ये बात वह स्वयं ही जानता है।3।
हे नानक! कह- गुरू की शरण पड़ कर मेरी लालसा पूरी हो गई है (मुझे वह कीमती पदार्थ मिल गया है)। आत्मिक जीवन देने वाले उस आश्चर्यजनक नाम-रस को (गुरू की कृपा से) मैंने अपने मन में चख लिया है, अब मैं (माया की तृष्णा की ओर से) पूरी तौर पर अघा गया हूँ।4।4।
Raamkalee, Fifth Mehl:
It is beyond the three qualities; it remains untouched. The seekers and Siddhas do not know it.
There is a chamber filled with jewels, overflowing with Ambrosial Nectar, in the Guru’s Treasury. ||1||
This thing is wonderful and amazing! It cannot be described.
It is an unfathomable object, O Siblings of Destiny! ||1||Pause||
Its value cannot be estimated at all; what can anyone say about it?
By speaking and describing it, it cannot be understood; only one who sees it realizes it. ||2||
Only the Creator Lord knows it; what can any poor creature do?
Only He Himself knows His own state and extent. The Lord Himself is the treasure overflowing. ||3||
Tasting such Ambrosial Nectar, the mind remains satisfied and satiated.
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ॥