ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਰ ਨੂੰ ਦੂਜਾ ਵਿਆਹ ਕਰਵਾਉਣਗੇ
ਨਿਊਜ਼ ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਰ ਨੂੰ ਦੂਜਾ ਵਿਆਹ ਕਰਵਾਉਣਗੇ। ਮੀਡੀਆ ਅਨੁਸਾਰ ਮੁੱਖ ਮੰਤਰੀ ਮਾਨ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ। ਇਹ ਵਿਆਹ ਸਮਾਗਮ ਚੰਡੀਗੜ੍ਹ ‘ਚ ਹੋਵੇਗਾ। ਸਾਲ 2015 ‘ਚ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਤਲਾਕ ਹੋ ਗਿਆ ਸੀ। ਇਸ ਵੇਲੇ ਉਹ ਦੋ ਬੱਚਿਆਂ ਸਮੇਤ ਅਮਰੀਕਾ ‘ਚ ਰਹਿ ਰਹੇ ਹਨ। ਸ੍ਰੀ ਭਗਵੰਤ ਮਾਨ ਦਾ ਵਿਆਹ ਸਿੱਖ ਰੀਤੀ-ਰਿਵਾਜ਼ਾਂ ਅਨੁਸਾਰ ਹੋਵੇਗਾ, ਜਿਸ ਨੂੰ ਮੁੱਖ ਰੱਖਦਿਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।