ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਹੋਏ ਆਨੰਦ ਕਾਰਜ – ਵੇਖੋ ਬਰਾਤੀਆਂ ਦੀਆਂ ਤਸਵੀਰਾਂ

ਨਿਊਜ਼ ਪੰਜਾਬ

ਚੰਡੀਗੜ੍ਹ , 7 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਨੰਦ ਕਾਰਜ ਹੋ ਗਏ ਹਨ । ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ।

Image 

ਲਾੜਾ ਬਣੇ ਸੀ.ਐਮ.ਭਗਵੰਤ ਮਾਨ ਪੀਲੇ ਕੁੜਤੇ ਵਿੱਚ ਬਹੁਤ ਵਧੀਆ ਲੱਗ ਰਹੇ ਸਨ। ਦੂਜੇ ਪਾਸੇ ਡਾਕਟਰ ਗੁਰਪ੍ਰੀਤ ਕੌਰ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਸੀ। ਉਹਨਾਂ ਦੇ ਵਿਆਹ ਦੀਆਂ ਤਸਵੀਰਾਂ ਰਾਘਵ ਚੱਢਾ ਅਤੇ ਹੋਰ ਸ਼ੁਭ ਚਿੰਤਕਾਂ ਵਲੋਂ ਟਵੀਟ ਕੀਤੀਆਂ ਗਈਆਂ ਹਨ ਉਹ ਤੁਸੀਂ ਵੀ ਵੇਖੋ

Image