ਮਨ ਕਿਵੇਂ ਪਰਖਣਾ ਹੈ ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 9 ਜੁਲਾਈ 2022

ਨਿਊਜ਼ ਪੰਜਾਬ

ਮਨ ਕਿਵੇਂ ਪਰਖਣਾ ਹੈ ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ

AMRIT VELE DA HUKAMNAMA,
SRI DARBAR SAHIB,AMRITSAR,
ANG-644, 09-07-2022
*ਸਲੋਕੁ ਮਃ ੩ ॥*
ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥
*सलोकु मः ३ ॥*
सतिगुर की सेवा सफलु है जे को करे चितु लाए ॥ मनि चिंदिआ फलु पावणा हउमै विचहु जाए ॥ बंधन तोड़ै मुकति होइ सचे रहै समाए ॥ इसु जग महि नामु अलभु है गुरमुखि वसै मनि आइ ॥ नानक जो गुरु सेवहि आपणा हउ तिन बलिहारै जाउ ॥१॥ मः ३ ॥ मनमुख मंनु अजितु है दूजै लगै जाए ॥ तिस नो सुखु सुपनै नही दुखे दुखि विहाए ॥ घरि घरि पड़ि पड़ि पंडित थके सिध समाधि लगाए ॥ इहु मनु वसि न आवई थके करम कमाए ॥ भेखधारी भेख करि थके अठिसठि तीरथ नाए ॥ मन की सार न जाणनी हउमै भरमि भुलाए ॥ गुर परसादी भउ पइआ वडभागि वसिआ मनि आए ॥ भै पइऐ मनु वसि होआ हउमै सबदि जलाए ॥ सचि रते से निरमले जोती जोति मिलाए ॥ सतिगुरि मिलिऐ नाउ पाइआ नानक सुखि समाए ॥२॥ पउड़ी ॥ एह भूपति राणे रंग दिन चारि सुहावणा ॥ एहु माइआ रंगु कसुम्भ खिन महि लहि जावणा ॥ चलदिआ नालि न चलै सिरि पाप लै जावणा ॥ जां पकड़ि चलाइआ कालि तां खरा डरावणा ॥ ओह वेला हथि न आवै फिरि पछुतावणा ॥६॥

Shalok, Third Mehl:  Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. ||1|| Third Mehl: The mind of the self-willed manmukh is so very stubborn; it is stuck in the love of duality.He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru’s Grace, the Fear of God is obtained; by great good fortune, the Lord comes to abide in the mind.  When the Fear of God comes, the mind is restrained, and through the Word of the Shabad, the ego is burnt away.
Those who are imbued with Truth are immaculate; their light merges in the Light.  Meeting the True Guru, one obtains the Name; O Nanak, he is absorbed in peace. ||2|| Pauree: The pleasures of kings and emperors are pleasing, but they last for only a few days. These pleasures of Maya are like the color of the safflower, which wears off in a moment. They do not go with him when he departs; instead, he carries the load of sins upon his head. When death seizes him, and marches him away, then he looks absolutely hideous. That lost opportunity will not come into his hands again, and in the end, he regrets and repents. ||6||

ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧। ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ;  ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ। ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨। ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ;  ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ। ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।

अर्थ: जो कोई मनुष्य चिक्त लगा के सेवा करे, तो सतिगुरू की (बताई) सेवा जरूर फल लाती है; मन-इच्छित फल मिलता है, अहंकार मन में से दूर होता है; (गुरू की बताई हुई कार माया के) बँधनों को तोड़ती है (बँधनों से) खलासी हो जाती है और सच्चे हरी में मनुष्य समाया रहता है।इस संसार में हरी का नाम दुर्लभ है, सतिगुरू के सन्मुख मनुष्य के मन में आ के बसता है; हे नानक! (कह–) मैं सदके हूँ उनसे जो अपने सतिगुरू की बताई हुई कार करते हैं।1। मनमुख का मन उसके काबू से बाहर है, क्योंकि वह माया में जा लगा है; (नतीजा ये कि) उसे सपने में भी सुख नहीं मिलता, (उसकी उम्र) सदा दुख में ही गुजरती है। अनेकों पंडित लोग पढ़-पढ़ के और सिद्ध समाधियां लगा-लगा के थक गए है, कई कर्म करके थक गए हैं; (पढ़ने से और समाधियों से) ये मन काबू नहीं आता। भेख करने वाले मनुष्य (भाव, साधू लोग) कई भेष करके और अढ़सठ तीर्थों पर नहा के थक गए हैं; अहंकार व भ्रम में भूले हुओं को मन की सार नहीं आई। बड़े भाग्यों से सतिगुरू की कृपा से भउ उपजता है और मन में आ के बसता है; (हरी का) भय उपजते ही, और अहंकार सतिगुरू के शबद से जला के मन वश में आता है। जो मनुष्य ज्योति रूपी प्रभू में अपनी बिरती मिला के सच्चे में रंगे गए हैं, वे निर्मल हो गए हैं; (पर) हे नानक! सतिगुरू के मिलने से ही नाम मिलता है और सुख में समाई होती है।2। राजाओं और रानियों के ये रंग चार दिनों (अर्थात, थोड़े समय) तक ही शोभायमान रहते हैं; माया का ये रंग कुसंभ का रंग है (भाव, कुसंभ की तरह छण-भंगुर है), छिन-मात्र में उतर जाएगा, (संसार से) चलने के वक्त माया साथ नहीं जाती, (पर इसके कारण किए) पाप अपने सिर ले लिए जाते हैं। जब जम-काल ने पकड़ के आगे लगा लिया, तो (जीव) बहुत भय-भीत होता है; (मनुष्य-जन्म वाला) वह समय फिर नहीं मिलता, इसलिए पछताता है।6।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!