ਪੰਜਾਬ ‘ਚ ਕਣਕ ਦੀ ਖਰੀਦ 15 ਅਪ੍ਰੈਲ ਤੋਂ 15 ਜੂਨ ਤੱਕ ਕਰੇਗੀ ਸਰਕਾਰ
ਚੰਡੀਗੜ੍ਹ, 31 ਮਾਰਚ : ( ਨਿਊਜ਼ ਪੰਜਾਬ )
ਕੋਵਿਡ 19 ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਕਾਰਨ ਪੰਜਾਬ ਰਾਜ ਵਿੱਚ ਹਾੜੀ ਸੀਜ਼ਨ ਦੀ ਫ਼ਸਲ ਕਣਕ ਦੀ ਖਰੀਦ 15 ਅਪ੍ਰੈਲ 2020 ਤੋਂ ਅਰੰਭ ਹੋਵੇਗੀ। ਉਕਤ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।
ਇਹ ਖ੍ਰੀਦ ਪ੍ਰੀਕ੍ਰਿਆ 15 ਜੂਨ 2020 ਤੱਕ ਜਾਰੀ ਰਹੇਗੀ ਅਤੇ ਪੰਜਾਬ ਸਰਕਾਰ ਕਿਸਾਨਾਂ ਵਲੋਂ ਪੈਦਾ ਕੀਤਾ ਗਿਆ ਹਰੇਕ ਦਾਣੇ ਦੀ ਖ੍ਰੀਦ ਕਰਨ ਲਈ ਵਚਨਬੱਧ ਹੈ।