ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕੀਤਾ
ਨਿਊਜ਼ ਪੰਜਾਬ
ਲੁਧਿਆਣਾ, 11 ਜੁਲਾਈ – ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ, ਉਹਨਾਂ ਤੇ ਇੱਕ ਔਰਤ ਵਲੋਂ ਕਥਿਤ ਤੋਰ ਤੇ ਬਲਾਤਕਾਰ ਦੇ ਦੋਸ਼ ਲਾਏ ਗਏ ਸਨ ਅਤੇ ਉਸ ਕੇਸ ਵਿੱਚ ਉਹ ਅਦਾਲਤ ਵਲੋਂ ਭਗੋੜੇ ਕਰਾਰ ਦੇਣ ਉਪਰੰਤ ਅੱਜ ਅਚਾਨਕ ਅਦਾਲਤ ਵਿੱਚ ਪੇਸ਼ ਹੋ ਗਏ l ਲੋਕ ਇਨਸਾਫ਼ ਪਾਰਟੀ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ l