ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਦੋਸ਼ ਕਾਰਨ ਅਦਾਲਤ ਨੇ ਦੋ ਸਾਲ ਲਈ ਜੇਲ੍ਹ ਭੇਜਿਆ – ਪੜ੍ਹੋ ਪੰਜਾਬੀ ਗਾਇਕ ‘ਤੇ ਕੀ ਲੱਗੇ ਦੋਸ਼
ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬੀ ਗਾਇਕ ਦਲੇਰ ਮਹਿੰਦੀ ‘ਤੇ ਇਲਜ਼ਾਮ ਲੱਗਾ ਸੀ ਕਿ ਉਹ ਕਥਿਤ ਤੋਰ ਤੇ 10 ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਲੈ ਗਿਆ ਜਦੋਂ ਉਹ ਸ਼ੋਅ ਕਰਨ ਲਈ ਵਿਦੇਸ਼ ਗਿਆ ਸੀ। ਇਸ ਤੋਂ ਬਾਅਦ 19 ਸਤੰਬਰ 2003 ਨੂੰ ਦਲੇਰ ਦੇ ਭਰਾ ਸ਼ਮਸ਼ੇਰ ਖਿਲਾਫ ਮਨੁੱਖੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਦਲੇਰ ਮਹਿੰਦੀ ਵੀ ਇਸ ਸਾਜ਼ਿਸ਼ ਵਿੱਚ ਸ਼ਾਮਲ ਸੀ।
ਨਿਊਜ਼ ਪੰਜਾਬ
ਪਟਿਆਲਾ , 14 ਜੁਲਾਈ – ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਦੋਸ਼ ਕਾਰਨ ਅਦਾਲਤ ਨੇ ਦੋ ਸਾਲ ਦੀ ਸਜਾ ਬਹਾਲ ਰੱਖਦੇ ਹੋਏ ਜੇਲ੍ਹ ਭੇਜ ਦਿੱਤਾ ਹੈ। ਦਲੇਰ ਮਹਿੰਦੀ ਖ਼ਿਲਾਫ਼ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਅੱਜ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚਐੱਸ ਗਰੇਵਾਲ ਦੀ ਅਦਾਲਤ ਨੇ ਉਸ ਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ। ਕੁਝ ਸਾਲ ਪਹਿਲਾਂ ਪਟਿਆਲਾ ਦੀ ਹੀ ਹੇਠਲੀ ਅਦਾਲਤ ਵੱਲੋਂ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਦਲੇਰ ਮਹਿੰਦੀ ਨੇ ਉੱਪਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ ਪਰ ਅੱਜ ਉਪਰਲੀ ਅਦਾਲਤ ਵੱਲੋਂ ਉਸ ਦੀ ਸਜ਼ਾ ਬਰਕਰਾਰ ਰੱਖੀ। ਅੱਜ ਅਦਾਲਤ ਦੇ ਫ਼ੈਸਲੇ ਤੋਂ ਤੁਰੰਤ ਬਾਅਦ ਪੁਲੀਸ ਨੇ ਗਾਇਕ ਨੂੰ ਹਿਰਾਸਤ ਵਿੱਚ ਲੈ ਲਿਆ।
ਇਹ ਮਾਮਲਾ 2003 ਦਾ ਹੈ। ਦਲੇਰ ਮਹਿੰਦੀ ਅਤੇ ਉਸ ਦੇ ਭਰਾ ਸ਼ਮਸੇਰ ਸਿੰਘ ‘ਤੇ ਮਨੁੱਖੀ ਤਸਕਰੀ ਦਾ ਦੋਸ਼ ਹੈ। ਦੋਵਾਂ ਖ਼ਿਲਾਫ਼ ਅਮਰੀਕਾ ਵਿੱਚ 31 ਕੇਸ ਦਰਜ ਹਨ। ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਖਿਲਾਫ ਦੋਸ਼ ਸੀ ਕਿ ਉਹ ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜ ਕੇ ਮੋਟੀ ਰਕਮ ਲੈਂਦੇ ਸਨ। ਇਸ ਮਾਮਲੇ ਵਿੱਚ ਅਦਾਲਤ ਨੇ ਗਾਇਕ ਨੂੰ 15 ਸਾਲ ਬਾਅਦ ਯਾਨੀ 2018 ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਦਲੇਰ ਮਹਿੰਦੀ ਨੂੰ ਉਸੇ ਸਮੇਂ ਜ਼ਮਾਨਤ ਮਿਲ ਗਈ ਸੀ , ਅਤੇ ਉਹਨਾਂ ਦੇ ਵਕੀਲ ਨੇ ਇਸ ਫੈਸਲੇ ਨੂੰ ਪਟਿਆਲਾ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਵੀਰਵਾਰ ਨੂੰ ਇਸ ਫੈਸਲੇ ਨੂੰ ਬਰਕਰਾਰ ਰੱਖਦੇ ਹੋਏ ਵਧੀਕ ਸੈਸ਼ਨ ਜੱਜ ਐਚ.ਐਸ ਗਰੇਵਾਲ ਦੀ ਅਦਾਲਤ ਵੱਲੋਂ ਗਾਇਕ ਨੂੰ ਜੇਲ੍ਹ ਭੇਜ ਦਿੱਤਾ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਸ਼ਮਸ਼ੇਰ ਸਿੰਘ ਅਤੇ ਧਿਆਨ ਸਿੰਘ ਦੀ ਮੌਤ ਹੋ ਗਈ ਹੈ।