ਸੀਨੀਅਰ ਅਕਾਲੀ ਨੇਤਾ ਅਤੇ ਪੰਜਾਬ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

ਨਿਊਜ਼ ਪੰਜਾਬ
ਗੁਰਦਾਸਪੁਰ , 16 ਜੁਲਾਈ – ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਕਾਹਲੋਂ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।

ਨਿਰਮਲ ਸਿੰਘ ਕਾਹਲੋਂ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਦੀ ਚੋਣ ਲੜਦੇ ਰਹੇ। ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਾਰ ਦੌਰਾਨ, ਉਹ ਦੋ ਵਾਰ ਕੈਬਨਿਟ ਮੰਤਰੀ ਅਤੇ ਇੱਕ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਜੋਂ ਸੇਵਾ ਨਿਭਾਈ। ਕਾਹਲੋਂ ਦੇ ਪੁੱਤਰ ਰਵੀ ਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਉਨ੍ਹਾਂ ਦੇ ਪਿੰਡ ਪਿੰਡ ਦਾਦੂਯੋਧ ਵਿਖੇ ਹੋਵੇਗਾ।