ਮੁਫ਼ਤ ਬਿਜਲੀ ਕਦੋਂ ਮਿਲੇਗੀ – ਜੁਲਾਈ ਵਿੱਚ ਆਇਆ ਬਿੱਲ ਭਰਨਾ ਪਵੇਗਾ – ਪੜ੍ਹੋ ਪੰਜਾਬ ਸਰਕਾਰ ਦਾ ਫੈਂਸਲਾ
ਸਤੰਬਰ ਮਹੀਨੇ ਵਿੱਚ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ: ਮੁੱਖ ਮੰਤਰੀ
ਜੁਲਾਈ ਅਤੇ ਅਗਸਤ ਦੇ ਬਿੱਲ ਵਿੱਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਖਪਤ ਕਰਨ ਦੇ ਇਵਜ਼ ਵਿਚ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਪਤਕਾਰਾਂ ਵੱਲੋਂ ਸਤੰਬਰ ਮਹੀਨੇ ਵਿੱਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜ਼ੀਰੋ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨਾਲ ਸੂਬੇ ਭਰ ਦੇ ਲਗਭਗ 51 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ
ਨਿਊਜ਼ ਪੰਜਾਬ
ਚੰਡੀਗੜ੍ਹ – ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਲਗਭਗ ਸਤੰਬਰ ਮਹੀਨ ਤੋਂ ਸੂਬੇ ਦੇ 51 ਲੱਖ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਕੀਤੀ ਵੱਡੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਇਕ ਜੁਲਾਈ, 2022 ਤੋਂ ਸੂਬੇ ਦੇ ਹਰ ਘਰ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰਾਂ ਦੀ ਬਿਜਲੀ ਦੀ ਖਪਤ ਜੇਕਰ ਹਰੇਕ ਬਿੱਲ ’ਤੇ 600 ਯੂਨਿਟ ਤੱਕ ਹੈ ਤਾਂ ਉਹ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਫੈਸਲਾ ਇਕ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ, ਇਸ ਲਈ ਜੁਲਾਈ ਅਤੇ ਅਗਸਤ ਦੇ ਬਿੱਲ ਵਿੱਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਖਪਤ ਕਰਨ ਦੇ ਇਵਜ਼ ਵਿਚ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਪਤਕਾਰਾਂ ਵੱਲੋਂ ਸਤੰਬਰ ਮਹੀਨੇ ਵਿੱਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜ਼ੀਰੋ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨਾਲ ਸੂਬੇ ਭਰ ਦੇ ਲਗਭਗ 51 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਕਿਉਂ ਜੋ ਉਨ੍ਹਾਂ ਨੂੰ ਆਪਣੀ ਬਿਜਲੀ ਦੀ ਵਰਤੋਂ ਲਈ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ਵਿੱਚ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ।