ਅੱਜ ਵਿੱਚ ਰਹਿਣਾ ਸਿੱਖੋ – ਵਿਚਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 19 ਜੁਲਾਈ 2022

ਨਿਊਜ਼ ਪੰਜਾਬ

ਅੱਜ ਵਿੱਚ ਰਹਿਣਾ ਸਿੱਖੋ – ਵਿਚਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

Amrit vele da Hukamnama,
Sri Darbar Sahib,Sri Amritsar,
Ang-590,19-07-2022
*ਸਲੋਕੁ ਮਃ ੩ ॥*
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀਂ ਵਢੀਂ ਫਿਰਹਿ ਸੋਭਾ ਮੂਲਿ ਨ ਪਾਹਿ ॥੧॥
*सलोकु मः ३ ॥*
भगत जना कंउ आपि तुठा मेरा पिआरा आपे लइअनु जन लाए ॥ पातिसाही भगत जना कउ दितीअनु सिरि छतु सचा हरि बणाए ॥ सदा सुखीए निरमले सतिगुर की कार कमाए ॥ राजे ओए न आखीअहि भिड़ि मरहि फिरि जूनी पाहि ॥ नानक विणु नावै नकीं वढीं फिरहि सोभा मूलि न पाहि ॥१॥

Shalok, Third Mehl:The Lord blesses His humble devotees with royalty; He fashions the true crown upon their heads.He Himself is pleased with His humble devotees; my Beloved Lord attaches them to Himself.They are always at peace, and immaculately pure; they perform service for the True Guru.They are not said to be kings, who die in conflict, and then enter again the cycle of reincarnation.O Nanak, without the Name of the Lord, they wander about with their noses cut off in disgrace; they get no respect at all. ||1||

ਅਰਥ:_ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ। ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ। ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ। ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ॥੧॥

अर्थ: प्यारा प्रभु अपने भक्तों पर खुद प्रसन्न होता है और खुद ही उसने उनको अपने साथ जोड़ लिया है, भक्तों के सिर पर सच्चा छत्र झुला के उसने भक्तों को बादशाहियत् बख्शी है; सतिगुरु की बताई हुई सेवा कमा के वे सदा सुखी तथा पवित्र रहते हैं।राजे उनको नहीं कहते जो आपस में लड़ मरते हैं और फिर जूनियों में पड़ जाते हैं, (क्योंकि) हे नानक! नाम से वंचित राजे भी नाक कटाए फिरते हैं और कभी शोभा नहीं पाते।1।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!