ਪ੍ਰਕਾਸ਼ ਪੁਰਬ ਕਥਾ ਗੁਰੂ ਹਰਕ੍ਰਿਸ਼ਨ ਸਾਹਿਬ ਜੀ – ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 22 ਜੁਲਾਈ 2022
ਨਿਊਜ਼ ਪੰਜਾਬ
ਪ੍ਰਕਾਸ਼ ਪੁਰਬ ਕਥਾ ਗੁਰੂ ਹਰਕ੍ਰਿਸ਼ਨ ਸਾਹਿਬ ਜੀ – ਗਿਆਨੀ ਪਿੰਦਰਪਾਲ ਸਿੰਘ ਜੀ
Amrit vele da Hukamnama,
Sri Darbar Sahib Sri Amritsar,
Ang-599, 22-07-2022
*ਸੋਰਠਿ ਮਹਲਾ ੩ ਘਰੁ ੧*
*ੴ ਸਤਿਗੁਰ ਪ੍ਰਸਾਦਿ ॥*
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥
*सोरठि महला ३ घरु १*
*ੴ सतिगुर प्रसादि ॥*
सेवक सेव करहि सभि तेरी जिन सबदै सादु आइआ ॥ गुर किरपा ते निरमलु होआ जिनि विचहु आपु गवाइआ ॥ अनदिनु गुण गावहि नित साचे गुर कै सबदि सुहाइआ ॥१॥ मेरे ठाकुर हम बारिक सरणि तुमारी ॥ एको सचा सचु तू केवलु आपि मुरारी ॥ रहाउ ॥
Sorat’h, Third Mehl, First House: One Universal Creator God. By The Grace Of The True Guru: All of Your servants, who relish the Word of Your Shabad, serve You. By Guru’s Grace, they become pure, eradicating self-conceit from within. Night and day, they continually sing the Glorious Praises of the True Lord; they are adorned with the Word of the Guru’s Shabad. ||1|| O my Lord and Master, I am Your child; I seek Your Sanctuary. You are the One and Only Lord, the Truest of the True; You Yourself are the Destroyer of ego. ||Pause||
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਮੇਰੇ ਮਾਲਕ-ਪ੍ਰਭੂ! ਅਸੀਂ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ)।ਰਹਾਉ।
राग सोरठि, घर १ में गुरु अमरदास जी की बाणी। अकाल पुरख एक है और सतगुरु की कृपा द्वारा मिलता है। हे प्रभु! तेरे जिन सेवकों को गुरु के शब्द का रस आ जाता है, वो ही सारे तेरी सेवा-भक्ति करते हैं। (हे भाई!) जिस मनुख ने गुरु की कृपा से अपने अंदर से आप-भाव (मैं) दूर कर लिया वह पवित्र (जीवन वाला हो जाता है। जो मनुख गुरु के शब्द में (जुड़ के) हर समय सदा-थिर प्रभु के गुण गाते रहते है, वह सुंदर जीवन वाले बन जाते हैं।१। हे मेरे मालिक-प्रभु! हम (जीव) तुम्हारे बच्चे हैं, तुम्हारी सरन में आये हैं। सिर्फ एक तुम ही सदा कायम रहने वाले हो, (जीव माया में डोल जाते हैं।रहाउ।
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!