ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਵਜੋ ਦ੍ਰੋਪਦੀ – ਮੁਰਮੂ ਨੇ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕੀ
ਨਿਊਜ਼ ਪੰਜਾਬ
ਨਵੀਂ ਦਿੱਲੀ- ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਵਜੋ ਦ੍ਰੋਪਦੀ – ਮੁਰਮੂ ਨੇ ਅੱਜ ਸੋਮਵਾਰ ਨੂੰ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ । ਉਹ ਦੇਸ਼ ਦੀ 15 ਵੀਂ ਰਾਸ਼ਟਰਪਤੀ ਬਣੀ ਹੈ , ਜਿਨ੍ਹਾਂ ਨੂੰ ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਨ . ਵੀ . ਰਮਨਾ ਨੇ ਸਹੁੰ ਚੁਕਾਈ । ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਮਗਰੋਂ ਦ੍ਰੋਪਦੀ ਮੁਰਮੂ ਨੇ ਆਪਣੇ ਸੰਬੋਧਨ ‘ ਚ ਕਿਹਾ ਕਿ ਭਾਰਤ ਦੇ ਸਰਵਉੱਚ ਸੰਵਿਧਾਨਕ ਅਹੁਦੇ ’ ਤੇ ਚੁਣਨ ਲਈ ਮੈਂ ਸਾਰੇ ਸੰਸਦ ਮੈਂਬਰਾਂ ਅਤੇ ਸਾਰੇ ਵਿਧਾਨ ਸਭਾ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦੀ ਹਾਂ । ਤੁਹਾਡੀ ਵੋਟ ਦੇਸ਼ ਦੇ ਕਰੋੜਾਂ ਨਾਗਰਿਕਾਂ ਦੇ ਵਿਸ਼ਵਾਸ ਦਾ ਪ੍ਰਗਟਾਵਾ ਹੈ । ਤੁਹਾਡਾ ਭਰੋਸਾ ਅਤੇ ਤੁਹਾਡਾ ਸਮਰਥਨ ਮੇਰੇ ਲਈ ਇਸ ਨਵੀਂ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਮੇਰੀ ਸਭ ਤੋਂ ਵੱਡੀ ਤਾਕਤ ਹੋਵੇਗੀ ।