Commonwealth Games ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ , ਸੋਨਾ ਇੰਗਲੈਂਡ ਅਤੇ ਚਾਂਦੀ ਆਈ ਕੈਨੇਡਾ ਦੇ ਹਿੱਸੇ
ਨਿਊਜ਼ ਪੰਜਾਬ
ਪੰਜਾਬ ਦੀ ਹਰਜਿੰਦਰ ਕੌਰ ਨੇ ਸੋਮਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਔਰਤਾਂ ਦੇ 71 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ।ਹਰਜਿੰਦਰ ਕੌਰ ਨੇ ਕਲੀਨ ਐਂਡ ਜਰਕ ਵਰਗ ਵਿੱਚ ਤਿੰਨ ਅਸਫਲ ਕੋਸ਼ਿਸ਼ਾਂ ਤੋਂ ਬਾਅਦ ਨਾਈਜੀਰੀਆ ਦੀ ਸੋਨ ਤਗਮਾ ਪਸੰਦੀਦਾ ਜੋਏ ਈਜ਼ ਨੂੰ ਬਾਹਰ ਕਰ ਦਿੱਤਾ ।
ਹਰਜਿੰਦਰ ਕੌਰ ਨੇ ਸਨੈਚ ਵਿੱਚ 93 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋਗ੍ਰਾਮ ਕੁੱਲ 212 ਕਿਲੋਗ੍ਰਾਮ ਭਾਰ ਚੁੱਕ ਕੇ ਕਾਂਸੀ ਦਾ ਤਗਮਾ ਜਿੱਤਿਆ । ਇਸ ਈਵੈਂਟ ਦਾ ਸੋਨ ਤਮਗਾ ਇੰਗਲੈਂਡ ਦੀ ਸਾਰਾਹ ਡੇਵਿਸ ਨੇ ਜਿੱਤਿਆ ਜਦੋਂਕਿ ਚਾਂਦੀ ਦਾ ਤਗਮਾ ਕੈਨੇਡਾ ਦੇ ਅਲੈਕਸਿਸ ਐਸ਼ਵਰਥ ਨੇ ਜਿੱਤਿਆ । ਸਨੈਚ ਵਿੱਚ ਹਰਜਿੰਦਰ ਦੀ 90 ਕਿਲੋਗ੍ਰਾਮ ਦੀ ਪਹਿਲੀ ਕੋਸ਼ਿਸ਼ ਅਸਫਲ ਰਹੀ , ਪਰ ਦੂਜੀ ਕੋਸ਼ਿਸ਼ ਵਿੱਚ ਸਫਲਤਾਪੂਰਵਕ ਇਸ ਨੂੰ ਚੁੱਕਣ ਤੋਂ ਬਾਅਦ ਉਸ ਨੇ ਤੀਜੀ ਕੋਸ਼ਿਸ਼ ਵਿੱਚ 93 ਕਿਲੋ ਭਾਰ ਚੁੱਕਿਆ । ਉਸ ਨੇ ਇਸ ਤੋਂ ਬਾਅਦ ਕਲੀਨ ਐਂਡ ਜਰਗ ਵਿਚ 113 , 116 ਅਤੇ ਫਿਰ 119 ਕਿਲੋਗ੍ਰਾਮ ਦਾ ਭਾਰ ਸਫਲਤਾਪੂਰਵਕ ਚੁੱਕਿਆ । ਵੇਟਲਿਫਟਿੰਗ ‘ ਚ ਭਾਰਤ ਦਾ ਇਹ 7 ਵਾਂ ਤਮਗਾ ਹੈ.