ਪਟਵਾਰੀਆਂ ਦੀਆਂ 1056 ਪੋਸਟਾਂ ਕੀਤੀਆਂ ਖਤਮ , 4716 ਤੋਂ ਘੱਟ ਕੇ 3660 ਹੋਈਆਂ ਆਸਾਮੀਆਂ
ਨਿਊਜ਼ ਪੰਜਾਬ
ਪੰਜਾਬ ਸਰਕਾਰ ਨੇ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦੇ ਹੋਏ ਪਟਵਾਰੀਆਂ ਦੀਆਂ ਪੰਜਾਬ ਵਿੱਚ ਅਸਾਮੀਆਂ ਦੀ ਗਿਣਤੀ 4716 ਤੋਂ ਘਟਾ ਕੇ 3660 ਕਰਨ ਦਾ ਫੈਂਸਲਾ ਕੀਤਾ ਹੈ । ਜਿਸ ਨਾਲ ਲਗਭਗ 1056 ਪਟਵਾਰੀ ਦੀਆਂ ਪੋਸਟਾਂ ਖਤਮ ਹੋ ਗਈਆਂ ਹਨ । ਇਸ ਸਬੰਧੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰ. ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਪੰਜਾਬ ਦੇ ਬੇਰੋਜ਼ਗਾਰ ਲੋਕਾਂ ਨਾਲ ਧੋਖਾ ਹੈ ।