ਬਿਹਾਰ – ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਭਲਕੇ ਦੁਪਹਿਰ 2 ਵਜੇ – ਸਵਾਗਤ ਵੀ ਵਿਰੋਧ ਵੀ
ਨਿਊਜ਼ ਪੰਜਾਬ
ਪਟਨਾ – ਭਾਜਪਾ ਨਾਲੋਂ ਨਾਤਾ ਤੋੜਣ ਤੋਂ ਬਾਅਦ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੌਜੂਦਾ ਆਹੁਦੇ ਤੋਂ ਅਸਤੀਫਾ ਦੇਣ ਉਪਰੰਤ ਮਹਾਗਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਸੀਐਮ ਨਿਤੀਸ਼ ਕੁਮਾਰ ਨੇ ਰਾਜਪਾਲ ਫੱਗੂ ਚੌਹਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ , ਰਾਜਪਾਲ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਨੂੰ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਵਜੋਂ ਬਣੇ ਰਹਿਣ ਲਈ ਕਿਹਾ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਤੀਸ਼ ਕੁਮਾਰ ਨੇ ਕਿਹਾ ਕਿ ਸਾਡੇ ਕੋਲ 164 ਵਿਧਾਇਕਾਂ ਦਾ ਸਮਰਥਨ ਹੈ। 164 ਵਿਧਾਇਕਾਂ ਦਾ ਸਮਰਥਨ ਪੱਤਰ ਰਾਜਪਾਲ ਨੂੰ ਸੌਂਪਿਆ ਗਿਆ ਹੈ। ਸਾਰੇ ਵਿਧਾਇਕਾਂ ਦੀ ਰਾਏ ਸੀ ਕਿ ਸਾਨੂੰ ਐਨਡੀਏ ਛੱਡ ਦੇਣਾ ਚਾਹੀਦਾ ਹੈ। ਜਨਤਾ ਦਲ (ਯੂ) ਦੇ ਸੂਤਰਾਂ ਅਨੁਸਾਰ ਨਿਤੀਸ਼ ਕੁਮਾਰ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਮਹਾਗਠਜੋੜ ਦਾ ਨੇਤਾ ਚੁਣਿਆ ਗਿਆ ਹੈ। ਇਸ ਮਹਾਗਠਜੋੜ ਵਿੱਚ ਜੇਡੀਯੂ ਤੋਂ ਇਲਾਵਾ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਸ਼ਾਮਲ ਹਨ।
ਰਾਜਦ ਦਾ ਟਵੀਟ- ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਭਲਕੇ ਦੁਪਹਿਰ 2 ਵਜੇ ਰਾਜ ਭਵਨ ਵਿੱਚ ਹੋਵੇਗਾ।ਭਾਜਪਾ ਆਗੂਆਂ ਨੇ ਨੀਤੀਸ਼ ਕੁਮਾਰ ਦੀ ਇਸਕਾਰਵਾਈ ਦਾ ਵਿਰੋਧ ਕੀਤਾ ਹੈ ਜਦੋ ਕਿ ਲਾਲੂ ਪਰਿਵਾਰ ਸਮੇਤ ਵਿਰੋਧੀ ਪਾਰਟੀਆਂ ਨੇ ਸਵਾਗਤ ਕਰਦਿਆਂ ਨੀਤੀਸ਼ ਕੁਮਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।