ਡੇਅਰੀ ਉੱਦਮ ਸਿਖਲਾਈ ਕੋਰਸ 22 ਅਗਸਤ ਤੋਂ -ਮੋਗਾ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ ਅਤੇ ਲੁਧਿਆਣਾ ਦੇ ਨੌਜਵਾਨ ਧਿਆਨ ਦੇਣ
ਨਿਊਜ਼ ਪੰਜਾਬ
ਮੋਗਾ, 11 ਅਗਸਤ: ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਕਿਸਾਨਾਂ ਨੂੰ ਹੋਰ ਕੁਸ਼ਲ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਵੱਲ ਲਿਜਾਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 22 ਅਗਸਤ, 2022 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ਉੱਪਰ ਚਲਾਇਆ ਜਾ ਰਿਹਾ ਹੈ। ਇਸ ਕੋਰਸ ਦੀ ਕਾਉਂਸਲਿੰਗ 16 ਅਗਸਤ, 2022 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਦੇ ਗਿੱਲ ਵਿਖੇ ਰੱਖੀ ਗਈ ਹੈ। ਜ਼ਿਲ੍ਹਾ ਮੋਗਾ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ ਅਤੇ ਲੁਧਿਆਣਾ ਦੇ ਕੋਰਸ ਵਿੱਚ ਭਾਗ ਲੈਣ ਵਾਲੇ ਚਾਹਵਾਨ ਡੇਅਰੀ ਕਿਸਾਨ ਕਾਉਂਸਲਿੰਗ ਲਈ ਡੇਅਰੀ ਸਿਖਲਾਈ ਕੇਂਦਰ ਗਿੱਲ ਮੋਗਾ ਵਿਖੇ ਪਹੁੰਚ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੋਰਸ ਵਿੱਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮਿੰਗ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਿੱਚ ਨੌਜਵਾਨ/ਕਿਸਾਨ ਦੀ ਉਮਰ 18-45 ਸਾਲ ਹੋਣੀ ਚਾਹੀਦੀ ਹੈ, ਉਸ ਕੋਲ ਘੱਟੋ ਘੱਟ 5 ਦੁਧਾਰੂ ਪਸ਼ੂ ਹੋਣੇ ਚਾਹੀਦੇ ਹਨ। ਨੌਜਵਾਨ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਇਜ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਦੇ ਗਿੱਲ ਵਿਖੇ ਕੋਂਸਲਿੰਗ ਲਈ ਅ ਸਕਦੇ ਹਨ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਆਪਣੇ ਜ਼ਿਲ੍ਹਾ ਦੇ ਡੇਅਰੀ ਕੇਂਦਰ ਜਾਂ ਡਿਪਟੀ ਡਾਇਰੈਕਟਰ ਡੇਅਰੀ/ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਮੋਗਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 98779-93637, 79733-84004 ਨੰਬਰਾਂ ਉੱਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ।