ਮਨ ਸ਼ਾਂਤ ਕਿਵੇਂ ਕਰੀਏ? – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 16 ਅਗਸਤ 2022

ਨਿਊਜ਼ ਪੰਜਾਬ

ਮਨ ਸ਼ਾਂਤ ਕਿਵੇਂ ਕਰੀਏ? – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ

AMRIT VELE HUKAMNAMA,
SRI DARBAR SAHIB, AMRITSAR,
ANG-601,16-08-2022
*ਸੋਰਠਿ ਮਹਲਾ ੩ ॥*
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
*☬ ਵਿਆਖਿਆ ☬*
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ। ਹੇ ਪ੍ਰਭੂ! ਜੇ ਤੂੰ ਮੈਥੋਂ ਇਕ ਪਲ-ਭਰ ਜਾਂ ਇਕ ਛਿਨ-ਭਰ ਵੀ ਵਿੱਸਰਦਾ ਹੈਂ, ਮੈਂ ਉਹ ਵਕਤ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ॥੧॥ ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ॥ ਰਹਾਉ ॥ ਹੇ ਭਾਈ! ਅਸੀਂ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਨ ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ। ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ, ਤੇ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਅੰਦਰ ਆ ਵੱਸਦਾ ਹੈ। ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ॥੨॥ ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ॥੩॥ ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ)। ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ ਜੀ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤ ਦੇਣ ਜੋਗਾ ਨਹੀਂ ਹੈ ॥੪॥੪॥
*सोरठि महला ३ ॥*
हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥
*☬ अर्थ ☬*
हे प्यारे प्रभू जी! (मेहर कर) जितना समय मेरे शरीर में जिंद है, मैं सदा तेरी सिफ़त-सलाह करता रहूँ। हे प्रभू! अगर तूँ मुझे एक पल-भर एक क्षण-भर भी भूलता हैं, मैं वह समय पचास साल बीत गए समझता हूँ। हे भाई! हम सदा से मूर्ख अनजान चले आ रहे थे, गुरू के श़ब्द की बरकत से (हमारे अंदर आत्मिक जीवन का) प्रकाश हुआ है ॥१॥ हे प्रभू जी! तूँ आप ही (अपना नाम जपने की मुझे) समझ बख़्श़। हे प्रभू! मैं तुझसे सदा सदके जाऊं, मैं तेरे नाम से कुर्बान जाऊं ॥ रहाउ ॥ हे भाई! हम (जीव) गुरू के श़ब्द द्वारा (विकारों की तरफ़ से) मर सकते हैं, श़ब्द के द्वारा ही (विकारों की तरफ़ से) मन मार कर (गुरू) आत्मिक जीवन देता है। गुरू के श़ब्द में जुड़ने से ही विकारों से मुक्ति हासिल होती है, और मन पवित्र होता है, शरीर पवित्र होता है, और परमात्मा अंदर आ बसता है। गुरू का श़ब्द (ही नाम की दात) देने वाला है, जब श़ब्द में मन रंगा जाता है तो परमात्मा में लीन हो जाता है ॥२॥ जो मनुष्य गुरू के श़ब्द से साँझ नहीं पाते वह (माया के मोह में आत्मिक जीवन की तरफ़ से) अंधे बोले हुए रहते हैं, संसार में आ कर वह कुछ नहीं खटते। उनको प्रभू के नाम का स्वाद नहीं आता, वह अपना जीवन व्यर्थ गंवा जाते हैं, वह बार-बार जन्म मरण के चक्र में पड़े रहते हैं। जैसे गंद के कीड़े गंद में ही टिके रहते हैं, वैसे अपने मन के पीछे चलने वाले मूर्ख मनुष्य (अज्ञानता के) अंधेरे में ही (मस्त रहते हैं) ॥३॥ प्रभू आप ही (जीवों को) पैदा करके संभाल करता है, आप ही (जीवन के सही) रास्ते पाता है, उस प्रभू के अलावा अन्य कोई नहीं (जो जीवों को रास्ता बता सके)। करतार जो कुछ करता है वही होता है, धुर दरगाह से (जीवों के माथे पर लेख) लिख देता है, उस को कोई (अन्य) मिटा नहीं सकता। हे नानक जी! (उस प्रभू की मेहर से ही उसका) नाम (मनुष्य के) मन में वस सकता है, कोई अन्य यह दात देने योग्य नहीं है ॥४॥४॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!