ਹਿਮਾਚਲ ਪ੍ਰਦੇਸ਼ ਵਿੱਚ ਪਾਣੀ ਨਾਲ ਤਬਾਹੀ – 20 ਮੌਤਾਂ ਕਈ ਲਾਪਤਾ – ਪੰਜਾਬ ਦੇ ਲੋਕਾਂ ਨੂੰ ਕੀਤਾ ਸੁਚੇਤ – ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨੇ ਜਾਰੀ ਕੀਤੀ ਅਡਵਾਈਜ਼ਰੀ

 

ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਨਦੀ ਨੇੜੇ ਵਸਨੀਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ। ਜਿਸ ਵਿੱਚ ਲੋਕਾਂ ਨੂੰ ਪਾਣੀ ਤੋਂ ਪ੍ਰਭਾਵਿਤ ਨੀਵੇਂ ਇਲਾਕਿਆਂ ਵਿੱਚ ਨਾ ਜਾਣ ਲਈ ਕਿਹਾ ਗਿਆ ਹੈ। ਨਦੀ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਉੱਥੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ, ਇਸ ਲਈ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ।

ਨਿਊਜ਼ ਪੰਜਾਬ
ਹਿਮਾਚਲ ਪ੍ਰਦੇਸ਼ ਵਿੱਚ ਬੱਦਲ ਫਟਣ ਅਤੇ ਲਗਾਤਾਰ ਪੈ ਰਹੇ ਮੀਂਹ ਅਤੇ ਪਹਾੜਾਂ ਤੋਂ ਪੱਥਰ ਖਿਸਕਣ ਭਾਰੀ ਮੀਂਹ ਕਾਰਨ ਢਿੱਗਾਂ ਡਿੱਗਣ ਨਾਲ ਵੱਡੇ ਜਾਨੀ ਅਤੇ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦੇਸ਼ ਦੇ ਮੰਡੀ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ ਵਿੱਚ 20 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਛੇ ਲਾਪਤਾ ਹਨ। ਮੰਡੀ ਵਿੱਚ ਇੱਕੋ ਪਰਿਵਾਰ ਦੇ ਅੱਠ, ਚੰਬਾ ਵਿੱਚ ਤਿੰਨ, ਸ਼ਿਮਲਾ ਵਿੱਚ ਥੀਓਗ ਅਤੇ ਕਾਂਗੜਾ ਜ਼ਿਲ੍ਹੇ ਵਿੱਚ ਦੋ-ਦੋ ਵਿਅਕਤੀਆਂ ਸਮੇਤ 13 ਲੋਕਾਂ ਦੀ ਮੌਤ ਹੋ ਗਈ ਹੈ। ਦਰਿਆਵਾਂ ਅਤੇ ਡੈਮਾਂ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਪੰਜਾਬ ਦੇ ਕਈ ਇਲਾਕਿਆਂ ਨੂੰ ਜਿੱਥੋਂ ਦਰਿਆ ਲੰਘਦੇ ਹਨ ਦੇ ਵਸਨੀਕਾਂ ਨੂੰ ਖਤਰੇ ਤੋਂ ਸੁਚੇਤ ਕੀਤਾ ਗਿਆ ਹੈ।

Today Photo : Beas River after incessant rains in Kullu

ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਨੇ ਸਥਾਨਕ ਪੌਂਗ ਡੈਮ ਦੀ ਮਹਾਰਾਣਾ ਸਾਗਰ ਝੀਲ ਵਿੱਚ ਪਾਣੀ ਦੀ ਆਮਦ ਵਿੱਚ ਹੋਏ ਅਚਾਨਕ ਵਾਧੇ ਦੇ ਮੱਦੇਨਜ਼ਰ ਅਡਵਾਈਜ਼ਰੀ ਜਾਰੀ ਕੀਤੀ ਹੈ। ਪ੍ਰਬੰਧਕ ਬੋਰਡ ਵਲੋਂ ਜਾਰੀ ਅਡਵਾਈਜ਼ਰੀ ਵਿੱਚ ਡੈਮ ਵਿੱਚ ਪਾਣੀ ਦਾ ਪੱਧਰ 1374 ਫੁੱਟ ਤੱਕ ਪਹੁੰਚ ਚੁੱਕਿਆ ਹੈ ਅਤੇ ਝੀਲ ਵਿੱਚ ਪਾਣੀ ਦੀ ਆਮਦ ਚਾਰ ਲੱਖ ਕਿਊਸਕ ਤੋਂ ਵੱਧ ਹੈ। ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਡੈਮ ਦੇ ਕੈਚਮੈਂਟ ਖੇਤਰ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਲਈ ਪ੍ਰਬੰਧਕ ਬੋਰਡ ਵੱਲੋਂ ਵਾਧੂ ਪਾਣੀ ਛੱਡੇ ਜਾਣ ਦੀ ਸੰਭਾਵਨਾ ਹੈ।
ਪੌਂਗ ਡੈਮ ਅਥਾਰਟੀ ਨੇ ਕਲ ਪਾਣੀ ਛੱਡਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਹ ਪਾਣੀ ਦੁਪਹਿਰ 1 ਵਜੇ ਛੱਡਿਆ ਜਾਵੇਗਾ। ਦਰਅਸਲ, ਡੈਮ ਵਿੱਚ ਪਾਣੀ ਦਾ ਪੱਧਰ 1374 ਫੁੱਟ ਤੱਕ ਪਹੁੰਚ ਗਿਆ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਡੈਮ ਤੋਂ ਪਾਣੀ ਛੱਡਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਕਾਰਨ ਬਿਆਸ ਦਰਿਆ ਦੇ ਆਸ-ਪਾਸ ਦੇ ਇਲਾਕੇ ‘ਚ ਰਹਿਣ ਵਾਲੇ ਲੋਕਾਂ ਨੂੰ ਉੱਚੀਆਂ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੌਂਗ ਡੈਮ ਤੋਂ ਐਤਵਾਰ ਨੂੰ ਦੁਪਹਿਰ 1 ਵਜੇ ਤੋਂ ਪਾਣੀ ਛੱਡਣ ਦਾ ਫੈਸਲਾ ਕੀਤਾ ਗਿਆ ਹੈ। ਪੌਂਗ ਡੈਮ ਅਥਾਰਟੀ ਵੱਲੋਂ ਵਾਧੂ ਪਾਣੀ ਸ਼ਾਹ ਨਹਿਰ ਬੈਰਾਜ ਵਿੱਚ ਛੱਡਿਆ ਜਾਵੇਗਾ। ਜਿੱਥੋਂ ਪਾਣੀ ਅੱਗੇ ਬਿਆਸ ਦਰਿਆ ਵਿੱਚ ਜਾਵੇਗਾ। ਅਜਿਹੇ ‘ਚ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ।

ਪਾਣੀ ਪ੍ਰਭਾਵਿਤ ਇਲਾਕਿਆਂ ਵਿੱਚ ਨਾ ਜਾਣ ਦੀ ਹਦਾਇਤ – ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਨਦੀ ਨੇੜੇ ਵਸਨੀਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ। ਜਿਸ ਵਿੱਚ ਲੋਕਾਂ ਨੂੰ ਪਾਣੀ ਤੋਂ ਪ੍ਰਭਾਵਿਤ ਨੀਵੇਂ ਇਲਾਕਿਆਂ ਵਿੱਚ ਨਾ ਜਾਣ ਲਈ ਕਿਹਾ ਗਿਆ ਹੈ। ਨਦੀ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਉੱਥੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ, ਇਸ ਲਈ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ।

ਤਸਵੀਰਾਂ ਸ਼ੋਸ਼ਲ ਮੀਡੀਆ