ਮਰਦਾ ਕੌਣ ਹੈ ? – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 23 ਅਗਸਤ 2022

ਨਿਊਜ਼ ਪੰਜਾਬ

ਮਰਦਾ ਕੌਣ ਹੈ ? – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ

Amrit Wele Da Hukamnama,
Sri Darbar Sahib Sri Amritsar,
Ang-843,23-08-2022

*ਬਿਲਾਵਲੁ ਮਹਲਾ ੧ ਛੰਤ ਦਖਣੀ*
*ੴ ਸਤਿਗੁਰ ਪ੍ਰਸਾਦਿ ॥*
ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥
*बिलावलु महला १ छंत दखणी*
*ੴ सतिगुर प्रसादि ॥*
मुंध नवेलड़ीआ गोइलि आई राम ॥ मटुकी डारि धरी हरि लिव लाई राम ॥ लिव लाए हरि सिउ रही गोइलि सहजि सबदि सीगारीआ ॥ कर जोड़ि गुर पहि करि बिनंती मिलहु साचि पिआरीआ ॥ धन भाए भगती देखि प्रीतम काम क्रोधु निवारिआ ॥ नानक मुंध नवेल सुंदरि देखि पिरु साधारिआ ॥१॥

Bilaaval, First Mehl, Chhant, Dakhnee:One Universal Creator God. By The Grace Of The True Guru:The young, innocent soul-bride has come to the pasture lands of the world.Laying aside her pitcher of worldly concern, she lovingly attunes herself to her Lord.She remains lovingly absorbed in the pasture of the Lord, automatically embellished with the Word of the ShabadWith her palms pressed together, she prays to the Guru, to unite her with her True Beloved Lord.Seeing His bride’s loving devotion, the Beloved Lord eradicates unfulfilled sexual desire and unresolved anger.O Nanak, the young, innocent bride is so beautiful; seeing her Husband Lord, she is comforted. ||1||

ਅਰਥ: ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ।ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧।

अर्थ: थोड़े दिनों के बसेरे वाले इस जगत में आ के जो जीव-स्त्री विकारों से बची रहती है, जिसने परमात्मा (के चरणों) में तवज्जो जोड़ी हुई है और शरीर का मोह त्याग दिया है, जो प्रभु चरणों में प्रीति जोड़ के इस जगत में जीवन बिताती है, वह आत्मिक अडोलता में टिक के सतिगुरु के शब्द की इनायत से अपना जीवन सुंदर बना लेती है। वह (सदा दोनों) हाथ जोड़ के गुरु के पास विनती करती रहती है (कि, हे गुरु! मुझे) मिल (ताकि मैं तेरी कृपा से) सदा-स्थिर प्रभु के नाम में जुड़ के उसको प्यार कर सकूँ।ऐसी जीव-स्त्री प्रीतम-प्रभु की भक्ति के द्वारा प्रीतम प्रभु के प्रेम में टिक के उसका दर्शन करके काम-क्रोध (आदि विकारों को अपने अंदर से) दूर कर लेती है। हे नानक! पवित्र और सुंदर जीवन वाली वह जीव-स्त्री प्रभु-पति के दीदार करके (उसकी याद को) अपने हृदय का आसरा बना लेती है।1।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥