ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਵਾਸਤੇ 25 ਅਗਸਤ ਨੂੰ ਕੈਂਡਲ ਮਾਰਚ
ਨਿਊਜ਼ ਪੰਜਾਬ
ਮਾਨਸਾ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਵਾਸਤੇ 25 ਅਗਸਤ ਨੂੰ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ ।ਮਰਹੂਮ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ ਤੇ ਪੋਸਟ ਸ਼ੇਅਰ ਕਰਦਿਆਂ ਉਕਤ ਜਾਣਕਾਰੀ ਦਿੱਤੀ ਹੈ I ਉਨ੍ਹਾਂ ਅੱਗੇ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਮਾਨਸਾ ਤੋਂ ਲੈ ਕੇ ਪਿੰਡ ਜਵਾਹਰਕੇ ਤੱਕ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ । ਇਹ ਕੈਂਡਲ ਮਾਰਚ ਲਕਸ਼ਮੀ ਨਰਾਇਣ ਮੰਦਿਰ , ਨੇੜੇ ਪੁਰਾਣੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ I
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ , ਸਿਆਸੀ ਪਾਰਟੀਆਂ , ਜਥੇਬੰਦੀਆਂ ਅਤੇ ਦੁਨੀਆ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇਸ ਕੈਂਡਲ ਮਾਰਚ ‘ ਚ ਸ਼ਾਮਲ ਹੋਣ ਦੀ ਬੇਨਤੀ ਹੈ । ਪਰਿਵਾਰ ਨੇ ਇਸ ਮਾਰਚ ‘ ਚ ਸਿਆਸੀ ਭਾਸ਼ਣ ਜਾਂ ਸਿਆਸੀ ਰੰਗ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ । ਉਨ੍ਹਾਂ ਇਸ ਕੈਂਡਲ ਮਾਰਚ ‘ ਚ ਸਾਰਿਆਂ ਨੂੰ ਸ਼ਾਂਤਮਈ ਢੰਗ ਨਾਲ ਸ਼ਾਮਿਲ ਹੋਣ ਦੀ ਬੇਨਤੀ ਵੀ ਕੀਤੀ ਹੈ