ਟਿਕਟੌਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫ਼ੋਗਾਟ ਦਾ ਹੋਇਆ ਸੀ ਕਤਲ –  ਪੋਸਟਮਾਰਟਮ ਰਿਪੋਰਟ ਤੋਂ ਬਾਅਦ ਕਤਲ ਕੇਸ ਦਰਜ਼ – ਦੋ ਗ੍ਰਿਫਤਾਰ

 

ਸੋਨਾਲੀ ਫੋਗਾਟ ਦੀ ਮੌਤ, ਹੱਤਿਆ ਦੇ ਸ਼ੱਕ ‘ਚ ਗੋਆ ਪੁਲਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।  ਇਸ ਤੋਂ ਪਹਿਲਾਂ ਗੋਆ ਪੁਲਿਸ ਨੇ ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ਵਿੱਚ ਦਰਜ਼ ਕੇਸ ਵਿੱਚ ਕਤਲ ਦੀ ਧਾਰਾ ਜੋੜ ਦਿੱਤੀ ਹੈ।

ਨਿਊਜ਼ ਪੰਜਾਬ

ਭਾਜਪਾ ਨੇਤਾ ਅਤੇ ਟਿਕਟੌਕ ਸਟਾਰ ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ‘ ਚ ਪੋਸਟਮਾਰਟਮ ਰਿਪੋਰਟ ਤੋਂ ਵੱਡਾ ਖੁਲਾਸਾ ਹੋਇਆ ਹੈ । ਪੋਸਟਮਾਰਟਮ ਰਿਪੋਰਟ ਵਿੱਚ ਉਸ ਦੀ ਹਾਰਟ ਅਟੈਕ ਨਾਲ ਮੌਤ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਗਿਆ ਹੈ ਤੇ ਮੌਤ ਦਾ ਕਾਰਨ ਗੈਰ – ਕੁਦਰਤੀ ਦੱਸਿਆ ਗਿਆ ਹੈ । ਪਰਿਵਾਰ ਵੱਲੋਂ ਮੀਡੀਆ ਨੂੰ ਦਿੱਤੀ ਜਾਣਕਾਰੀ ਅਨੁਸਾਰ ਪੋਸਟਮਾਰਟਮ ਰਿਪੋਰਟ ਦੇ ਆਧਾਰ ‘ ਤੇ ਗੋਆ ਪੁਲਿਸ ਨੇ ਵੀਰਵਾਰ ਨੂੰ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਮੌਤ ਦੀ ਜਾਂਚ ਲਈ ਕਤਲ ਦਾ ਮਾਮਲਾ ਦਰਜ ਕੀਤਾ ਹੈ