ਪਿੰਡ ਬਲਾਣਾ ‘ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ – ਪੁਲਸ ਟੀਮ ਮੌਕੇ ‘ਤੇ ਪੁੱਜੀ

ਨਿਊਜ਼ ਪੰਜਾਬ
ਅੰਬਾਲਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਬਲਾਣਾ ‘ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਤੜਕੇ ਜਿਵੇਂ ਹੀ ਇਹ ਮਾਮਲਾ ਸਾਹਮਣੇ ਆਇਆ ਤਾਂ ਪੂਰੇ ਪਿੰਡ ‘ਚ ਮਾਤਮ ਛਾਅ ਗਿਆ। ਸਮਝਿਆ ਜਾਂਦਾ ਕਿ ਵਿਅਕਤੀ ਨੇ ਪਹਿਲਾਂ ਆਪਣੇ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਜ਼ਹਿਰੀਲੀ ਚੀਜ਼ ਦਿੱਤੀ ਅਤੇ ਬਾਅਦ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਡੀਐਸਪੀ ਅੰਬਾਲਾ ਜੋਗਿੰਦਰ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਕਿ ਦੋ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਛੇ ਮੈਂਬਰ ਮ੍ਰਿਤਕ ਪਾਏ ਗਏ ਹਨ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਕ੍ਰਾਈਮ ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਸਾਨੂੰ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਜਾਂਚ ਜਾਰੀ ਹੈ।
ਮ੍ਰਿਤਕਾਂ ਦੀ ਪਛਾਣ 65 ਸਾਲਾ ਸੰਗਤ ਸਿੰਘ, ਉਸ ਦੀ ਪਤਨੀ ਮਹਿੰਦਰ ਕੌਰ (62), ਪੁੱਤਰ ਸੁਖਵਿੰਦਰ ਸਿੰਘ (32), ਸੁਖਵਿੰਦਰ ਦੀ ਪਤਨੀ ਪ੍ਰਮਿਲਾ (28) ਅਤੇ ਦੋ ਪੋਤੀਆਂ ਵਜੋਂ ਹੋਈ ਹੈ।