ਜਵੱਦੀ ਟਕਸਾਲ ਵਿਖੇ ਬੀਬੀਆਂ ਵੱਲੋਂ ਹੋਇਆ ਮਹਾਨ ਗੁਰਮਤਿ ਸਮਾਗਮ
ਸੰਤ ਬਾਬਾ ਸੁਚਾ ਸਿੰਘ ਜੀ ਨੇ ਕੀਰਤਨ ਦਰਬਾਰਾਂ ਦੀ ਲੜੀ ਰਾਹੀਂ ਗੁਰਮਤਿ ਸੰਗੀਤ ਕਲਾ ਨੂੰ ਸੰਗਤਾਂ ‘ਚ ਉਤਸ਼ਾਹਿਤ ਕੀਤਾ-ਸੰਤ ਬਾਬਾ ਅਮੀਰ ਸਿੰਘ
ਲੁਧਿਆਣਾ,26 ਅਗਸਤ( ਆਰ ਐਸ ਖ਼ਾਲਸਾ )ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਦੀ 20ਵੀਂ ਸਮਾਗਮ ਮੌਕੇ ਲੁਧਿਆਣਾ ਸ਼ਹਿਰ ਦੀਆਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਵੱਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਦੱਸਿਆ ਕਿ ਇਸ ਅਲੌਕਿਕ ਗੁਰਮਤਿ ਸਮਾਗਮ ਵਿੱਚ ਲਗਭਗ 150 ਦੇ ਕਰੀਬ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਆਪਣੀ ਸ਼ਮੂਲੀਅਤ ਕੀਤੀ ਅਤੇ ਦੂਜੇ ਦਿਨ ਦੇ ਬਰਸੀ ਸਮਾਗਮ ਵਿੱਚ ਇੱਕਤਰ ਹੋਈ ਸੰਗਤ ਨੇ ਸੰਗਤੀ ਰੂਪ ਵਿੱਚ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ।ਇਸ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸਿਮਰਨ ਕਰਵਾਉਦਿਆਂ ਹੋਇਆ ਸੰਤ ਬਾਬਾ ਅਮੀਰ ਸਿੰਘ ਜੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋ ਬਖਸ਼ੀ ਕੀਰਯਨ ਦੀ ਸ਼ੈਲੀ ਤਿੰਨ ਚੀਜ਼ਾਂ ਦਾ ਅਨੋਖਾ ਸੁਮੇਲ ਹੈ( ਜਿਵੇਂ ਕਿ ਫਲਸਫਾ, ਕਾਵਿ ਰਚਨਾ ਅਤੇ ਸੰਗੀਤ) ਜੋ ਕਿਸੇ ਵੀ ਧਰਮ ਵਿੱਚ ਘੱਟ ਦੇਖਣ ਨੂੰ ਮਿਲਦਾ ਹੈ।ਉਨ੍ਹਾ ਨੇ ਕਿਹਾ ਕਿ ਗੁਰੂ ਸਾਹਿਬਾਂ ਨੇ ਗੁਰਬਾਣੀ ਨੂੰ ਵਿਸ਼ੇਸ਼ ਰਾਗਾਂ ਵਿੱਚ ਵਿਉਤਬੱਧ ਕਰਕੇ ਗੁਰਮਤਿ ਸੰਗੀਤ ਨੂੰ ਇੱਕ ਅਜਿਹੇ ਸਾਧਨ ਦੇ ਰੂਪ ਵੱਜੋਂ ਵਰਤਿਆ ਹੈ।ਜੋ ਮਨ ਨੂੰ ਇਕਾਗਰ ਕਰਨ ਤੇ ਆਤਮਾ ਨੂੰ ਰੂਹਾਨੀਅਤ ਦੀਆਂ ਬੁਲੰਦੀਆਂ ਤੇ ਲਿਜਾ ਸਕੇ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੂੰ ਜਿੱਥੇ ਮਹਾਨ ਰਬਾਬੀਆਂ,ਰਾਗੀ ਕੀਰਤਨੀਆਂ ਦੀ ਭਰਪੂਰ ਦੇਣ ਹੈ ਉੱਥੇ ਨਾਲ ਹੀ ਇਸਤਰੀ ਸਤਿਸੰਗ ਸਭਾਵਾਂ ਦੀ ਦੇਣ ਬਹੁਤ ਮਹਾਨ ਹੈ।ਆਪਣੇ ਸੰਬੋਧਨ ਵਿੱਚ ਸੰਤ ਬਾਬਾ ਅਮੀਰ ਸਿੰਘ ਜੀ ਨੇ ਕਿਹਾ ਕਿ ਪੰਥ ਦੇ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਦੀ ਹਮੇਸ਼ਾ ਇਹ ਸੋਚ ਰਹੀ ਹੈ ਕਿ ਕੀਰਤਨ ਦਰਬਾਰਾਂ ਦੀ ਲੜੀ ਦੇ ਤਹਿਤ ਗੁਰਮਤਿ ਸੰਗੀਤ ਕਲਾ ਨੂੰ ਸੰਗਤਾਂ ਵਿੱਚ ਵੱਧ ਤੋ ਵੱਧ ਉਤਸ਼ਾਹਿਤ ਕੀਤਾ ਜਾਵੇ। ਇਸੇ ਲੜੀ ਦੇ ਅੰਤਰਗਤ ਮੌਜੂਦਾ ਸਮੇਂ ਅੰਦਰ ਵੀ ਜਵੱਦੀ ਟਕਸਾਲ ਗੁਰਮਤਿ ਸੰਗੀਤ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ।ਇਸ ਦੌਰਾਨ ਉਨ੍ਹਾਂ ਨੇ ਬਰਸੀ ਸਮਾਗਮ ਵਿੱਚ ਲੁਧਿਆਣਾ ਸ਼ਹਿਰ ਦੀਆਂ ਵੱਖ ਵੱਖ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਦਾ ਦਿਲ ਦੀਆਂ ਗਹਿਰਾਈਆਂ ਤੋ ਧੰਨਵਾਦ ਪ੍ਰਗਟ ਕੀਤਾ ਅਤੇ ਸਤਿਕਾਰ ਵੱਜੋਂ ਗੁਰੂ ਘਰ ਦੀ ਬਖਸ਼ਿਸ਼ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ।