ਪੰਜਾਬ ਸਰਕਾਰ ਮਿਡ-ਡੇਅ ਮੀਲ ਦਾ ਅਨਾਜ ਅਤੇ ਪਕਾਉਣ ਦੀ ਲਾਗਤ ਵਿਦਿਆਰਥੀਆਂ ਦੇ ਘਰ ਤੱਕ ਪਹੁੰਚਾਏਗੀ: ਸਿੱਖਿਆ ਮੰਤਰੀ

ਕੈਬਨਿਟ ਮੰਤਰੀ ਨੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੂੰ ਕਰਫਿਊ ਕਰ ਕੇ ਲੇਟ ਫੀਸਾਂ ਨਾ ਵਸੂਲਣ ਦੇ ਵੀ ਦਿੱਤੇ ਨਿਰਦੇਸ਼

ਚੰਡੀਗੜ•, 1 ਅਪਰੈਲ: ( ਗੁਰਪ੍ਰੀਤ ਸਿੰਘ – ਨਿਊਜ਼ ਪੰਜਾਬ  )

ਰਾਜ ਵਿੱਚ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਉਨ•ਾਂ ਦੇ ਘਰਾਂ ਵਿੱਚ ਸੀਲਬੰਦ ਪੈਕੇਟਾਂ ਰਾਹੀਂ ਮਿਡ-ਡੇਅ ਮੀਲ ਦਾ ਅਨਾਜ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਅਨਾਜ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਮਿਡ-ਡੇਅ ਮੀਲ ਦੀ ਖਾਣਾ ਪਕਾਉਣ ਦੀ ਲਾਗਤ ਵੀ ਸਕੂਲੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਜ਼ਿਲ•ਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ਼.) ਨੂੰ ਪਹਿਲਾਂ ਹੀ ਇਹ ਪ੍ਰਕਿਰਿਆ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਕਿਉਂਕਿ ਖਾਣਾ ਪਕਾਉਣ ਦੀ ਲਾਗਤ ਅਤੇ ਅਨਾਜ ਦੀ ਵੰਡ ਪਹਿਲਾਂ ਹੀ ਜ਼ਿਲਿ•ਆਂ ਵਿੱਚ ਕੀਤੀ ਜਾ ਚੁੱਕੀ ਹੈ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਨਾਜ ਦੀ ਮਿਕਦਾਰ ਅਤੇ ਖਾਣਾ ਪਕਾਉਣ ਦੀ ਕੀਮਤ ਪਹਿਲਾਂ ਹੀ ਨਿਰਧਾਰਤ ਕਰ ਦਿੱਤੀ ਗਈ ਹੈ ਅਤੇ ਲਾਭਪਾਤਰੀਆਂ ਨੂੰ 23 ਮਾਰਚ, 2020 ਤੋਂ 15 ਅਪਰੈਲ, 2020 ਤੱਕ ਮਿਡ-ਡੇਅ ਮੀਲ ਸਬੰਧੀ ਲਾਭ ਮਿਲ ਜਾਵੇਗਾ।ਉਨ•ਾਂ ਦੱਸਿਆ ਕਿ ਪ੍ਰਾਇਮਰੀ ਵਿਦਿਆਰਥੀਆਂ ਲਈ ਖਾਣਾ ਪਕਾਉਣ ਦੀ ਪ੍ਰਤੀ ਦਿਨ ਪ੍ਰਤੀ ਬੱਚਾ ਲਾਗਤ 4.48 ਰੁਪਏ ਨਿਰਧਾਰਤ ਕੀਤੀ ਗਈ ਹੈ ਅਤੇ 100 ਗ੍ਰਾਮ ਕਣਕ ਅਤੇ ਚੌਲ ਪ੍ਰਤੀ ਬੱਚਾ ਪ੍ਰਤੀ ਦਿਨ ਦਿੱਤੇ ਜਾਣਗੇ। ਜਦਕਿ ਉੱਚ ਪ੍ਰਾਇਮਰੀ ਵਿਦਿਆਰਥੀਆਂ ਲਈ ਖਾਣਾ ਪਕਾਉਣ ਦੀ ਲਾਗਤ 6.71  ਰੁਪਏ ਪ੍ਰਤੀ ਦਿਨ ਰੱਖੀ ਗਈ ਹੈ ਅਤੇ 150 ਗ੍ਰਾਮ ਅਨਾਜ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਸਾਰੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਕਰਦਿਊ ਦੀ ਮਿਆਦ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਦਾਖਲੇ ਤੇ ਹੋਰ ਫੀਸਾਂ ਦੀ ਆਖਰੀ ਮਿਤੀ ਘੱਟੋ ਘੱਟ ਇਕ ਮਹੀਨੇ ਲਈ ਵਧਾ ਦਿੱਤੀ ਜਾਵੇ। ਉਨ•ਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕਰਫਿਊ  ਦੌਰਾਨ ਫੀਸ ਜਮ•ਾ ਨਾ ਕਰਵਾ ਪਾਉਣ ਵਾਲੇ ਮਾਪਿਆਂ ਤੋਂ ਕੋਈ ਲੇਟ ਫੀਸ ਨਾ ਵਸੂਲੀ ਜਾਵੇ।ਉਨ•ਾਂ ਕਿਹਾ ਕਿ ਲੌਕਡਾਉਨ ਦੌਰਾਨ ਕੋਈ ਵੀ ਸਕੂਲ ਮਾਪਿਆਂ ਨੂੰ ਆਨਲਾਈਨ ਜਾਂ ਕਿਸੇ ਹੋਰ ਤਰੀਕੇ ਰਾਹੀਂ ਫੀਸ ਜਮ•ਾਂ ਕਰਵਾਉਣ ਲਈ ਮਜਬੂਰ ਨਹੀਂ ਕਰੇਗਾ।

ਉਨ•ਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਦਿਸ਼ਾ ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ ਅਤੇ ਜੇਕਰ ਕੋਈ ਸਕੂਲ ਇਨ•ਾਂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।