ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੀ.ਏ.ਯੂ ਵਿਦਿਆਰਥੀਆਂ ਦੇ ਹੱਕ ਵਿੱਚ ਮਾਰਿਆ ਹਾਅ ਦਾ ਨਾਅਰਾ
ਫੈਡਰੇਸ਼ਨ ਦੇ ਕੌਮੀ ਪ੍ਰਧਾਨ ਦਲੇਰ ਸਿੰਘ ਡੋਡ ਨੇ ਆਪਣੇ ਸਾਥੀਆਂ ਸਮੇਤ ਧਰਨੇ ‘ਚ ਭਰੀ ਹਾਜ਼ਰੀ
****************************
ਲੁਧਿਆਣਾ,27ਅਗਸਤ(ਆਰ.ਐਸ.ਖਾਲਸਾ)ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪਿਛਲੇ ਪਿਛਲੇ ਤੇਤੀ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਧਰਨੇ ਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਅੱਜ ਹਾਅ ਦਾ ਨਾਅਰਾ ਮਾਰਨ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਆਪਣੇ ਸਾਥੀਆਂ ਸਮੇਤ ਧਰਨੇ ਵਿੱਚ ਪਹੁੰਚੇ।ਇਸ ਦੌਰਾਨ .ਉਨ੍ਹਾਂ ਨੇ ਧਰਨੇ ਵਿੱਚ ਬੈਠੇ ਨੌਜਵਾਨਾਂ ਨੂੰ ਫੈਡਰੇਸ਼ਨ ਵੱਲੋ ਪੂਰਨ ਹਮਾਇਤ ਦਾ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜੋ ਵੀ ਸੰਘਰਸ਼ ਵਿੱਢਣਗੇ ਫੈਡਰੇਸ਼ਨ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖਡ਼੍ਹੇਗੀ ਫੈਡਰੇਸ਼ਨ ਦੇ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀ ਬਾੜੀ ਦੇ ਧੰਦੇ ਨੂੰ ਬਚਾਉਣ ਲਈ ਸੂਬੇ ਵਿੱਚ ਯੋਗ ਪੜੇ ਲਿਖੇ ਨੌਜਵਾਨ ਮਾਹਿਰਾਂ ਦੀ ਲੋੜ ਹੈ। ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਹੋ ਸਕਦੀ ਹੈ।ਪਰ ਅੱਜ ਦੁੱਖ ਦੀ ਗੱਲ ਹੈ ਸੂਬੇ ਅੰਦਰ ਬਾਰਾਂ ਸੌ ਤੋਂ ਵੱਧ ਖੇਤੀ ਮਾਹਿਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹੋਈਆਂ ਹਨ ।ਪਰ ਸੂਬਾ ਸਰਕਾਰ ਮੂਕ ਦਰਸ਼ਕ ਬਣੀ ਬੈਠੀ ਹੈ। ਜਿਸ ਦੇ ਕਾਰਨ ਖੇਤੀਬਾੜੀ ਵਿਸ਼ੇ ਪੜਾਈ ਕਰਨ ਵਾਲੇ ਮਾਹਿਰ ਨੌਜਵਾਨ ਬੇਰੁਜ਼ਗਾਰੀ ਦੇ ਆਲਮ ਵਿੱਚ ਰੋਸ ਧਰਨੇ ਮਾਰਨ ਨੂੰ ਮਜ਼ਬੂਰ ਹਨ।ਭਾਈ ਡੋਡ ਨੇ ਕਿਹਾ ਕਿ ਪੰਜਾਬ ਦੀ ਰਾਜ ਸੱਤਾ ਤੇ ਕਾਬਜ਼ ਪਾਰਟੀ ਵਿਧਾਨ ਸਭਾ ਦੀਆਂ ਚੌਣਾਂ ਤੋ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨਾਂਹ ਜਾਣ ਦਾ ਹੋਕਾ ਦਿੰਦੀ ਸੀ ਅਤੇ ਦਾਅਵਾ ਕਰਦੀ ਸੀ ਕਿ ਉਨ੍ਹਾਂ ਨੂੰ ਰੁਜ਼ਗਾਰ ਪੰਜਾਬ ਵਿਚ ਹੀ ਮਿਲੇਗਾ ।ਪਰ ਅੱਜ ਉਕਤ ਵਾਅਦਾ ਕਿਤੇ ਪੂਰਾ ਹੁੰਦਾ ਦਿਖਾਈ ਨਹੀਂ ਦੇ ਰਿਹਾ ਹੈ।ਜਦ ਕਿ ਸਰਕਾਰੀ ਅਦਾਰਿਆਂ ਵਿੱਚ ਬਹੁਤੀਆਂ ਅਸਾਮੀਆਂ ਖਾਲੀ ਪਈਆਂ ਹੋਈਆਂ ਹਨ ।ਉਨ੍ਹਾਂ ਨੇ ਪੰਜਾਬ ਸਰਕਾਰ ਵਿਰੁੱਧ ਬੋਲਦਿਆਂ ਕਿਹਾ ਕਿ ਜੇਕਰ ਰਾਜ ਦੇ ਖੇਤੀਬਾੜੀ ਵਿਭਾਗ ਵਿੱਚਲੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਨਾਹ ਭਰਿਆ ਗਿਆ ਤਾਂ ਫੈਡਰੇਸ਼ਨ ਵੱਡਾ ਸ਼ੰਘਰਸ਼ ਵਿੱਢਣ ਨੂੰ ਮਜ਼ਬੂਰ ਹੋਵੇਗੀ।ਇਸ ਮੌਕੇ ਬਾਬਾ ਅਵਤਾਰ ਸਿੰਘ ਸਾਧਾਂਵਾਲੇ ਭਾਈ ਗਗਨਦੀਪ ਸਿੰਘ ਸਕੱਤਰ ਜਰਨਲ ਕੌਮੀ .ਗੁਰਪ੍ਰੀਤ ਸਿੰਘ ਫਤਿਹ ਮੀਡੀਆ ਇੰਚਾਰਜ ਕੌਮੀ .ਭਾਈ ਗੁਰਮੀਤ ਸਿੰਘ ਮੌੜ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਗੁਰਸਿਮਰ ਸਿੰਘ ਫ਼ਰੀਦਕੋਟ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।