ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਲਈ ਸੁਪਰੀਮ ਕੋਰਟ ਨੇ ਗ੍ਰੈਚੂਟੀ ਲਾਭ ਦੇਣ ਦਾ ਦਿੱਤਾ ਹੁਕਮ

ਨਿਊਜ਼ ਪੰਜਾਬ

ਨਵੀਂ ਦਿੱਲੀ : ਦੇਸ਼ ਭਰ ਦੇ ਗੈਰ ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਲਈ ਵੱਡੀ ਖ਼ਬਰ ਹੈ । ਸੁਪਰੀਮ ਕੋਰਟ ਨੇ ਗੈਰ – ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੀਆਂ ਪਟੀਸ਼ਨਾਂ ਨੂੰ ਖਾਰਜ ਕਰਦੇ ਹੋਏ , 3 ਅਪ੍ਰੈਲ , 1997 ਤੋਂ ਪੇਮੈਂਟ ਆਫ ਗ੍ਰੈਚੂਟੀ ( ਸੋਧ ) ਐਕਟ , 2009 ਦੇ ਪ੍ਰਬੰਧਾਂ ਨੂੰ ਲਾਗੂ ਕਰਨ ਨੂੰ ਬਰਕਰਾਰ ਰੱਖਿਆ।

ਸੁਪਰੀਮ ਕੋਰਟ ਨੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਗ੍ਰੈਚੁਟੀ ਦਾ ਲਾਭ ਦੇਣ ਲਈ ਕਾਨੂੰਨ ਨੂੰ ਪਿਛਲੇ ਪ੍ਰਭਾਵ ਨਾਲ ਲਾਗੂ ਕਰਨ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ । ਅਦਾਲਤ ਨੇ ਪਟੀਸ਼ਨਾਂ ਨੂੰ ਖਾਰਜ ਕਰਦੇ ਹੋਏ ਸਕੂਲਾਂ ਨੂੰ ਛੇ ਹਫ਼ਤਿਆਂ ਦੇ ਅੰਦਰ ਕਾਨੂੰਨ ਅਨੁਸਾਰ ਅਧਿਆਪਕਾਂ ਨੂੰ ਵਿਆਜ ਸਮੇਤ ਗ੍ਰੈਚੂਟੀ ਅਦਾ ਕਰਨ ਦੇ ਹੁਕਮ ਦਿੱਤੇ ਹਨ ।