ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਮੁੰਬਈ ਨੇੜੇ ਕਾਰ ਦੁਰਘਟਨਾ ‘ਚ ਮੌਤ – ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟਾਇਆ

Breaking: Supreme Court stays NCLAT order reinstating Cyrus Mistry as the Executive Chairman of Tata sons
ਉਘੇ ਕਾਰੋਬਾਰੀ ਸ਼੍ਰੀ ਰਤਨ ਟਾਟਾ ਅਤੇ ਸ਼੍ਰੀ ਸਾਇਰਸ ਮਿਸਤਰੀ
ਨਿਊਜ਼ ਪੰਜਾਬ
ਦੇਸ਼ ਦੇ ਉਘੇ ਉਦਯੋਗਪਤੀ ਸਾਇਰਸ ਮਿਸਤਰੀ ਦੀ ਮੁੰਬਈ ਨੇੜੇ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਮੁੰਬਈ ਨੇੜੇ ਕਾਰ ਦੁਰਘਟਨਾ ‘ਚ ਮੌਤ ਹੋ ਗਈ ਹੈ। ਇਹ ਹਾਦਸਾ ਮੁੰਬਈ ਨੇੜੇ ਪਾਲਘਰ ਵਿਖੇ ਵਾਪਰਿਆ। ਇਹ ਘਟਨਾ ਅੱਜ ਦੁਪਹਿਰ 3 ਵਜੇ ਦੇ ਕਰੀਬ ਵਾਪਰੀ।Imageਘਟਨਾ ਸਮੇਂ ਕਾਰ ਦੀ ਰਫਤਾਰ ਬਹੁਤ ਤੇਜ਼ ਸੀ, ਜਿਸ ਤੋਂ ਬਾਅਦ ਕਾਰ ਡਿਵਾਈਡਰ ਨਾਲ ਟਕਰਾ ਗਈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਘਟਨਾ ਸਮੇਂ ਡਰਾਈਵਰ ਗੱਡੀ ਚਲਾ ਰਿਹਾ ਸੀ ਅਤੇ ਉਸ ਸਮੇਂ ਗੱਡੀ ਵਿੱਚ ਚਾਰ ਲੋਕ ਸਵਾਰ ਸਨ। ਮਿਸਤਰੀ ਦੀ ਉਮਰ 54 ਸਾਲ ਸੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਇਰਸ ਮਿਸਤਰੀ ਦੀ ਹੋਈ ਅਚਾਨਕ ਹੋਈ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਟਵੀਟ ਕਰਦਿਆਂ ਕਿਹਾ —

‘ਸ਼੍ਰੀ ਸਾਇਰਸ ਮਿਸਤਰੀ ਦੀ ਬੇਵਕਤੀ ਮੌਤ ਹੈਰਾਨ ਕਰਨ ਵਾਲੀ ਹੈ। ਉਹ ਇੱਕ ਹੋਨਹਾਰ ਕਾਰੋਬਾਰੀ ਨੇਤਾ ਸੀ ਜੋ ਭਾਰਤ ਦੀ ਆਰਥਿਕ ਸ਼ਕਤੀ ਵਿੱਚ ਵਿਸ਼ਵਾਸ ਰੱਖਦਾ ਸੀ। ਉਨ੍ਹਾਂ ਦਾ ਦੇਹਾਂਤ ਵਪਾਰ ਅਤੇ ਉਦਯੋਗ ਜਗਤ ਲਈ ਵੱਡਾ ਘਾਟਾ ਹੈ। ਉਹਨਾ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਹਮਦਰਦੀ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।

Narendra Modi
@narendramodi
The untimely demise of Shri Cyrus Mistry is shocking. He was a promising business leader who believed in India’s economic prowess. His passing away is a big loss to the world of commerce and industry. Condolences to his family and friends. May his soul rest in peace.
——————-
ਤਸਵੀਰਾਂ ਸ਼ੋਸ਼ਲ ਮੀਡੀਆ / ਟਵੀਟਰ