ਫ਼ਰੀਦਕੋਟ ਰਿਆਸਤ – ਪੱਚੀ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼ – ਦੇਸ਼ ਦੀ ਸਰਵ ਉੱਚ ਅਦਾਲਤ ਦਾ ਨਿਰਣਾ
ਸੁਪਰੀਮ ਕੋਰਟ ਨੇ ਇੱਕ ਅਹਿਮ ਫੈਂਸਲਾ ਕਰਦਿਆਂ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ’ਤੇ ਬਣੇ ਟਰੱਸਟ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਫ਼ਰੀਦਕੋਟ ਰਿਆਸਤ ਦੀ ਕੁੱਲ ਪੱਚੀ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼ ਦਿੱਤੇ ਹਨ। ਪੱਚੀ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੁਣ ਤੱਕ ਮਹਾਰਾਵਲ ਖੇਵਾ ਜੀ ਟਰੱਸਟ ਸਾਂਭ ਰਿਹਾ ਸੀ। ਤੀਹ ਸਤੰਬਰ ਤੋਂ ਬਾਅਦ ਮਹਾਰਾਵਲ ਖੀਵਾਜੀ ਟਰੱਸਟ ਦੀ ਹੋਂਦ ਖ਼ਤਮ ਹੋ ਜਾਵੇਗੀ ਅਤੇ ਕੁੱਲ ਜਾਇਦਾਦ ਸ਼ਾਹੀ ਪਰਿਵਾਰ ਵਿੱਚ ਵੰਡਣ ਪ੍ਰਕਿਰਿਆ ਸ਼ੁਰੂ ਹੋਵੇਗੀ।
ਤਸਵੀਰਾਂ ਸ਼ੋਸ਼ਲ ਮੀਡੀਆ / ਟਵੀਟਰ