ਖਰੀਦੋ – ਫਰੋਖ਼ਤ ਵਿਧਾਇਕਾਂ ਦੀ – ਕੇਜਰੀਵਾਲ ਨੇ ਪੰਜਾਬ ਦੇ ਸਾਰੇ ‘ਆਪ’ ਵਿਧਾਇਕਾਂ ਨੂੰ ਦਿੱਲੀ ਸੱਦ ਲਿਆ
ਨਿਊਜ਼ ਪੰਜਾਬ
ਚੰਡੀਗੜ੍ਹ – ਪੰਜਾਬ ਵਿੱਚ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਧਮਕਾਉਣ ਅਤੇ ਖਰੀਦਣ ਦੀ ਕੋਸ਼ਿਸ਼ ਕਰਨ ਦੇ ਕਥਿਤ ਇਲਜ਼ਾਮ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ‘ਆਪ’ ਵਿਧਾਇਕਾਂ ਨੂੰ 18 ਸਤੰਬਰ ਨੂੰ ਦਿੱਲੀ ਸੱਦ ਲਿਆ ਹੈ। ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਟੀਮ ਨੇ ਇਹ ਮੈਸੇਜ ਵੱਟਸਐਪ ਰਾਹੀਂ ਭੇਜ ਕੇ ਸਾਰੇ ਵਿਧਾਇਕਾਂ ਨੂੰ ਸੱਦਾ ਦਿੱਤਾ ਹੈ।18 ਸਤੰਬਰ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਜਰਮਨੀ ਦੌਰੇ ਤੋਂ ਵਾਪਸ ਪਰਤ ਆਉਣਗੇ ਅਤੇ ਉਹ ਵੀ ਇਸ ਮੀਟਿੰਗ ਵਿੱਚ ਮੌਜੂਦ ਹੋਣਗੇ ।