ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਸ਼ਾਮਲ

ਨਿਊਜ਼ ਪੰਜਾਬ

ਨਵੀਂ ਦਿੱਲੀ, 19 ਸਤੰਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਇੱਥੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਇਸ ਤੋਂ ਪਹਿਲਾਂ ਇਸ ਸਬੰਧੀ ਅੱਜ ਇੱਥੇ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਂ ਪਾਰਟੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਹਾਲਾਂਕਿ, ਦੋਹਾਂ ਵਿਚਾਲੇ ਹੋਈ ਮੀਟਿੰਗ ਦੇ ਵੇਰਵੇ ਪ੍ਰਾਪਤ ਨਹੀਂ ਹੋ ਸਕੇ ਹਨ। ਭਾਜਪਾ ’ਚ ਸ਼ਾਮਲ ਹੋਣ ਦੌਰਾਨ ਕੈਪਟਨ ਅਮਰਿੰਦਰ ਵੱਲੋਂ ਹਾਲ ਹੀ ਵਿੱਚ ਆਪਣੀ ਨਵੀਂ ਬਣਾਈ ਗਈ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਾਲੀਆਵਾਲ ਨੇ ਇਹ ਜਾਣਕਾਰੀ ਦਿੱਤੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸੋਮਵਾਰ ਨੂੰ ਭਾਜਪਾ ’ਚ ਸ਼ਾਮਲ ਹੋਣਗੇ।