ਪੰਥਕ ਤਾਲਮੇਲ ਸੰਗਠਨ ਦੇ ਆਗੂਆਂ ਨੇ ਦਿੱਤਾ ਮੰਗ ਪੱਤਰ – ਸਰਕਾਰ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਪ੍ਰਤੀ ਆਪਣੇ ਅਧਿਕਾਰੀਆਂ ਨੂੰ ਜਾਗਰੂਕ ਕਰੇ- ਪ੍ਰਭਸ਼ਰਨ ਸਿੰਘ
ਲੁਧਿਆਣਾ, 23 ਸਤੰਬਰ (ਆਰ.ਐਸ.ਖਾਲਸਾ)ਪੰਥਕ ਤਾਲਮੇਲ ਸੰਗਠਨ ਦੇ ਪ੍ਰਮੁੱਖ ਆਗੂ ਪ੍ਰਭਸ਼ਰਨ ਸਿੰਘ ਤੇ ਭਾਈ ਸੁਖਵਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਮੌਜੂਦਾ ਸਮੇਂ ਅੰਦਰ ਦੇਸ਼ ਦੀ ਸਰਕਾਰ ਵੱਲੋ ਦਿੱਲੀ ਸਥਿਤ ਆਪਣੇ ਵੱਖ ਵੱਖ ਸਰਕਾਰੀ ਅਦਾਰਿਆਂ,ਮੈਟਰੋ ਰੇਲ ਸ਼ਟੇਸ਼ਨਾਂ, ਹਾਈ ਕਮਿਸ਼ਨਾਂ, ਕਾਊਂਸਲੇਟ/ਡਿਪਲੋਮੈਟਿਕ ਦਫਤਰਾਂ ਅਤੇ ਦੂਤਾਵਾਸਾਂ ਵਿੱਚ ਦਾਖਲੇ ਸਮੇਂ ਅੰਮ੍ਰਿਤਧਾਰੀ ਸਿੱਖਾਂ ਨੂੰ ਆਪਣੀ ਕਿਰਪਾਨ/ਕੜਾ ਉਤਾਰਨ ਲਈ ਮਜਬੂਰ ਕਰਨਾ ਸਿੱਧੇ ਰੂਪ ਵਿੱਚ ਸਿੱਖ ਕੌਮ ਦੇ ਧਾਰਮਿਕ ਚਿੰਨ੍ਹਾਂ ਦਾ ਨਿਰਾਦਰ ਕਰਨ ਵਾਲੀ ਕਾਰਵਾਈ ਹੈ।ਜਿਸ ਨੂੰ ਸਮੁੱਚੀ ਸਿੱਖ ਕੌਮ ਕਦਾਚਿਤ ਬਰਦਾਸ਼ਤ ਨਹੀ ਕਰੇਗੀ। ਕੇਂਦਰ ਤੇ ਪੰਜਾਬ ਰਾਜ ਦੇ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਅੰਦਰ ਲੁਕਵੇਂ ਰੂਪ ਵਿੱਚ ਸਿੱਖਾਂ ਦੇ ਵੱਖ ਵੱਖ ਧਾਰਮਿਕ ਚਿੰਨ੍ਹਾਂ ਤੇ ਪਾਬੰਦੀ ਲਗਾਉਣ ਦੇ ਚਲ ਰਹੇ ਰੁਝਾਨ ਨੂੰ ਰੋਕਣ ਅਤੇ ਅੰਮ੍ਰਿਤਧਾਰੀ ਸਿੱਖ ਦੀ ਸ਼ਖਸੀਅਤ ਅਤੇ ਸਿੱਖਾਂ ਦੀਆਂ ਧਾਰਮਿਕ ਪ੍ਰੰਪਰਾਵਾਂ ਪ੍ਰਤੀ ਸਰਕਾਰੀ ਅਧਿਕਾਰੀਆਂ ਨੂੰ ਜਾਗਰੂਕ ਕਰਨ ਦੀ ਆਵਾਜ਼ ਨੂੰ ਸਰਕਾਰ ਤੱਕ ਪੁਹੰਚਾਣ ਦੇ ਮਨੋਰਥ ਨਾਲ ਪੰਥਕ ਤਾਲਮੇਲ ਸੰਗਠਨ ਵੱਲੋ ਸਮੂਹ ਸਿੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦੇ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਲਿਖਿਆ ਆਪਣਾ ਮੰਗ ਪੱਤਰ ਦੇਣ ਲਈ ਆਪਣੇ ਸਾਥੀਆਂ ਸਮੇਤ ਪੁੱਜੇ ਪੰਥਕ ਤਾਲਮੇਲ ਸੰਗਠਨ ਦੇ ਪ੍ਰਮੁੱਖ ਆਗੂ ਪ੍ਰਭਸ਼ਰਨ ਸਿੰਘ,ਭਾਈ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਰਪਾਨ/ ਕੜਾ ਅੰਮ੍ਰਿਤਧਾਰੀ ਸਿੱਖ ਦੀ ਸ਼ਖਸੀਅਤ ਦਾ ਅਨਿੱਖੜਵਾਂ ਅੰਗ ਹੈ, ਜਿਸ ਨੂੰ ਉਤਾਰਨ ਲਈ ਮਜਬੂਰ ਕੀਤੇ ਜਾਣਾ ਵਿਸ਼ੇਸ਼ ਕਰਕੇ ਕਈ ਪ੍ਰਮੁੱਖ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਅੰਦਰ ਲੁਕਵੇਂ ਰੂਪ ਵਿੱਚ ਸਿੱਖਾਂ ਦੇ ਵੱਖ ਵੱਖ ਧਾਰਮਿਕ ਚਿੰਨ੍ਹਾਂ ਤੇ ਪਾਬੰਦੀ ਲਗਾਉਣ ਦਾ ਜੋ ਰੁਝਾਨ ਚਲ ਰਿਹਾ ਹੈ।ਉਸ ਨਾਲ ਸਮੁੱਚੀ ਸਿੱਖ ਕੌਮ ਦੇ ਮਨਾਂ ਵਿੱਚ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਨੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਵਿਸ਼ੇਸ਼ ਕਰਕੇ ‘ਕਿਰਪਾਨ’ ਨੂੰ ਉਤਾਰੇ ਜਾਣ ਦਾ ਸਖ਼ਤ ਨੋਟਿਸ ਲੈਦਿਆਂ ਹੋਇਆ ਕਿਹਾ ਕਿ ਕਿਰਪਾਨ ਅੰਮ੍ਰਿਤਧਾਰੀ ਸਿੱਖ ਦੀ ਸ਼ਖਸ਼ੀਅਤ ਦਾ ਅਨਿੱਖੜਵਾਂ ਅੰਗ ਹੈ।ਪਰ ਸੁਰੱਖਿਆ ਫੋਰਸਾਂ ਦੇਅਧਿਕਾਰੀਆਂ ਵੱਲੋ ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਉਤਾਰਨ ਲਈ ਮਜਬੂਰ ਕਰਨਾ ਸਿੱਧੇ ਰੂਪ ਵਿੱਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਵਾਲੀ ਕਾਰਵਾਈ ਹੈ।ਜਿਸ ਨੂੰ ਸਮੁੱਚੀ ਸਿੱਖ ਕੌਮ ਕਦਾਚਿਤ ਬਰਦਾਸ਼ਤ ਨਹੀ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸਿੱਖ ਅਮਨ ਪਸੰਦ, ਕਾਨੂੰਨ ਦੇ ਪਾਬੰਦ ਅਤੇ ਭਰਾਤਰੀ ਭਾਵ ਵਿੱਚ ਵਿਸ਼ਵਾਸ ਰੱਖਣ ਵਾਲੇ ਹਨ,ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਤੇ ਖੁਸ਼ਹਾਲੀ ਵਿੱਚ ਆਪਣਾ ਵੱਡਾ ਯੋਗਦਾਨ ਪਾਇਆ ਹੈ।ਪਰ ਮੌਜੂਦਾ ਸਮੇਂ ਅੰਦਰ ਦੇਸ਼ ਦੀ ਸਰਕਾਰ ਵੱਲੋ ਦਿੱਲੀ ਸਥਿਤ ਆਪਣੇ ਵੱਖ ਵੱਖ ਸਰਕਾਰੀ ਅਦਾਰਿਆਂ,ਮੈਟਰੋ ਰੇਲ ਸ਼ਟੇਸ਼ਨਾਂ, ਹਾਈ ਕਮਿਸ਼ਨਾਂ, ਕਾਊਂਸਲੇਟ/ਡਿਪਲੋਮੈਟਿਕ ਦਫਤਰਾਂ ਅਤੇ ਦੂਤਾਵਾਸਾਂ ਵਿੱਚ ਦਾਖਲੇ ਸਮੇਂ ਅੰਮ੍ਰਿਤਧਾਰੀ ਸਿੱਖਾਂ ਨੂੰ ਆਪਣੀ ਕਿਰਪਾਨ ਉਤਾਰਨ ਲਈ ਮਜਬੂਰ ਕਰਨ ਸਮੇਤ ਕਈ ਪ੍ਰਮੁੱਖ ਵਿੱਦਿਅਕ ਅਦਾਰਿਆਂ ਵੱਲੋ ਪ੍ਰੀਖਿਆ ਦੇਣ ਸਮੇਂ ਸਿੱਖ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਚਿੰਨ੍ਹ ਉਤਾਰਨ ਲਈ ਮਜਬੂਰ ਕਰਨਾ ਸਿੱਧੇ ਰੂਪ ਵਿੱਚ ਸਿੱਖ ਕੌਮ ਦੇ ਧਾਰਮਿਕ ਚਿੰਨ੍ਹਾਂ ਤੇ ਪਾਬੰਧੀ ਲਗਾਉਣਾ ਵਾਲੀ ਕਾਰਵਾਈ ਹੈ।ਉਕਤ ਆਗੂਆਂ ਨੇ ਸਰਕਾਰ ਦੇ ਉੱਚ ਅਧਿਕਾਰੀਆਂ ਤੋ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਉਹ ਆਪਣੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿੱਖਾਂ ਦੀਆਂ ਧਾਰਮਿਕ ਪ੍ਰੰਪਰਾਵਾਂ ਤੇ ਧਾਰਮਿਕ ਚਿੰਨ੍ਹਾਂ ਦਾ ਸਤਿਕਾਰ ਕਰਨ ਸਬੰਧੀ ਤਰੁੰਤ ਜਾਗਰੂਕ ਮੁਹਿੰਮ ਚਲਾਏ,ਉੱਥੇ ਨਾਲ ਹੀ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸਾਰੇ ਮਹੱਤਵਪੂਰਨ ਸਥਾਨਾਂ ਤੇ ਸੀਮਤ ਸਾਈਜ਼ ਵਿੱਚ ਧਾਰਨ ਕੀਤੀ ਕਿਰਪਾਨ ਨੂੰ ਨਾਂਹ ਉਤਾਰਨ ਦੇ ਆਦੇਸ਼ ਨੂੰ ਪਹਿਲ ਦੇ ਆਧਾਰ ਤੇ ਅਮਲ ਵਿੱਚ ਲਿਆਏ ਕਿਉਂਕਿ ਸੰਵਿਧਾਨ ਦੀ ਧਾਰਾ 25 ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਤੇ ਰੱਖਣ ਦਾ ਪੂਰਨ ਕਾਨੂੰਨੀ ਹੱਕ ਮਿਲਿਆ ਹੋਇਆ ਹੈ।ਇਸ ਦੌਰਾਨ ਪੰਥਕ ਤਾਲਮੇਲ ਸੰਗਠਨ ਦੇ ਆਗੂਆਂ ਨੇ ਸਾਂਝੇ ਰੂਪ ਵਿੱਚ ਡੀ.ਸੀ ਲੁਧਿਆਣਾ ਦੀ ਗੈਰ ਮੌਜੂਦਗੀ ਵਿੱਚ ਉਨ੍ਹਾਂ ਦੇ ਦਫਤਰ ਨਾਲ ਸਬੰਧਤ ਪ੍ਰਮੁੱਖ ਅਧਿਕਾਰੀ ਨੂੰ ਆਪਣਾ ਮੰਗ ਪੱਤਰ ਸੋਪਿਆ।ਇਸ ਸਮੇਂ ਉਨਾਂ ਦੇ ਨਾਲ ਸ.ਸਲੋਚਨਬੀਰ ਸਿੰਘ, ਸਵਰਨ ਸਿੰਘ ਰਾਣਾ, ਸੁਖਬੀਰ ਸਿੰਘ, ਕੁਲਦੀਪ ਸਿੰਘ ਸਮੇਤ ਕਈ ਪ੍ਰਮੁੱਖ ਸਿੱਖ ਸ਼ਖਸ਼ੀਅਤਾਂ ਹਾਜ਼ਰ ਸਨ।