ਜਿਲ੍ਹਾ ਲੁਧਿਆਣਾ ਦੀਆਂ ਸਾਰੀਆਂ 941 ਪਿੰਡਾਂ ਅਤੇ ਸ਼ਹਿਰੀ ਵਾਰਡਾਂ ‘ਚ ਰੋਗਾਣੂ ਮੁਕਤ ਸਪਰੇਅ ਹੋਵੇਗਾ


-ਪਿੰਡਾਂ ਵਿੱਚ ਵਿਦੇਸ਼ ਤੋਂ ਆਏ ਪ੍ਰਵਾਸੀ ਪੰਜਾਬੀਆਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਵੈਰੀਫਾਈ
ਲੁਧਿਆਣਾ, 2 ਅਪ੍ਰੈਲ ( ਨਿਊਜ਼ ਪੰਜਾਬ )-ਵਿਸ਼ਵ ਭਰ ਵਿੱਚ ਫੈਲੀ ਬਿਮਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਨੂੰ ਜ਼ਿਲ•ਾ ਲੁਧਿਆਣਾ ਵਿੱਚ ਫੈਲਣ ਤੋਂ ਰੋਕਣ ਲਈ ਪ੍ਰਸਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਵਾਇਰਸ ਨੂੰ ਹਵਾ ਵਿੱਚ ਹੀ ਖ਼ਤਮ ਕਰਨ ਲਈ ਜਿੱਥੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰਾਂ ਵਿੱਚ ਰੋਗਾਣੂ ਮੁਕਤ ਛਿੜਕਾਅ ਕਰਵਾਇਆ ਜਾ ਰਿਹਾ ਹੈ, ਉਥੇ ਹੀ ਦਿਹਾਤੀ ਖੇਤਰਾਂ ਵਿੱਚ ਇਹ ਮੁਹਿੰਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਚਲਾਈ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਜ਼ਿਲ•ਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਪਿਊਸ਼ ਚੰਦਰ ਨੇ ਦੱਸਿਆ ਕਿ ਦੂਜੇ ਪੜਾਅ ਤਹਿਤ ਅੱਜ 21 ਪੰਚਾਇਤਾਂ ਵਿੱਚ ਰੋਗਾਣੂ ਮੁਕਤ ਸਪਰੇਅ ਕਰਵਾਈ ਜਾ ਚੁੱਕੀ ਹੈ ਅਤੇ ਇਹ ਸਪਰੇਅ ਇਸੇ ਤਰ•ਾਂ ਜਾਰੀ ਰਹੇਗੀ। ਉਨ•ਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਜ਼ਿਲ•ਾ ਲੁਧਿਆਣਾ ਦੀਆਂ ਸਾਰੀਆਂ 941 ਪੰਚਾਇਤਾਂ ਵਿੱਚ ਰੋਗਾਣੂ ਮੁਕਤ ਸਪਰੇਅ (ਸੋਡੀਅਮ ਹਾਈਪੋਕੋਲੋਰਾਈਟ) ਕਰਵਾਈ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਪਿੰਡਾਂ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਵਾਰਡ ਵਾਈਜ਼ ਸਪਰੇਅ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ•ੇ ਦੀਆਂ ਸਾਰੀਆਂ ਨਗਰ ਕੌਂਸਲਾਂ ਵਿੱਚ ਵੀ ਸਬੰਧਤ ਕਾਰਜ ਸਾਧਕ ਅਫ਼ਸਰਾਂ ਦੀ ਅਗਵਾਈ ਵਿੱਚ ਸਪਰੇਅ ਕੀਤੀ ਜਾ ਰਹੀ ਹੈ।
ਸ੍ਰੀ ਚੰਦਰ ਨੇ ਦੱਸਿਆ ਕਿ ਵਿਭਾਗ ਵੱਲੋਂ ਇੱਕ ਹੋਰ ਅਹਿਮ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਪਿੰਡਾਂ ਵਿੱਚ ਵਿਦੇਸ਼ ਤੋਂ ਆਏ ਪ੍ਰਵਾਸੀ ਪੰਜਾਬੀਆਂ ਨੂੰ ਘਰ-ਘਰ ਜਾ ਕੇ ਵੈਰੀਫਾਈ ਕੀਤਾ ਜਾ ਰਿਹਾ ਹੈ ਅਤੇ ਉਨ•ਾਂ ਦੇ ਘਰਾਂ ਦੇ ਅੱਗੇ ਸਰਕਾਰ  ਵੱਲੋਂ ਜਾਰੀ ਕੀਤੇ ਗਏ ਸਪੈਸ਼ਲ ਸਟੀਕਰ ਵੀ ਚਸਪਾ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਇਹਨਾਂ ਬਾਹਰੋ ਆਏ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ ਦਿੱਤਾ ਜਾਵੇ।
ਉਨ•ਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪਿੰਡਾਂ ਵਿੱਚ ਜੋ ਦਿਹਾੜੀਦਾਰ ਗਰੀਬ ਤਬਕੇ ਦੇ ਲੋਕ ਹਨ, ਉਹਨਾਂ ਨੂੰ ਸਰਕਾਰ ਵੱਲੋਂ ਦਿੱਤਾ ਗਿਆ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ। ਲੌਕਡਾਊਨ ਦੇ ਚੱਲਦਿਆਂ ਦੁਕਾਨਦਾਰਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਮੰਨਦਿਆਂ ਆਪਣੀਆਂ ਦੁਕਾਨਾਂ ਨਾ ਖੋਲ•ਣ ਅਤੇ ਲੋਕਾਂ ਨੂੰ ਇਕੱਠੇ ਨਾ ਹੋਣ ਦੇਣ। ਲੋਕਾਂ ਨੂੰ ਸਮਾਜਿਕ ਦੂਰੀ (ਸੋਸ਼ਲ ਡਿਸਟੈਂਸਿੰਗ) ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਅਤੇ ਪੰਚਾਇਤਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾ ਰਿਹਾ ਹੈ।