ਕਿਸਾਨਾਂ ਤੇ ਸਰਕਾਰ ਵਿੱਚ ਸਮਝੌਤਾ ਹੋਇਆ – ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਕੌਮੀ ਮਾਰਗ ਸ਼ਾਹਬਾਦ ਦੀ ਮੁੱਖ ਸੜਕ ਤੋਂ ਜਾਮ ਹਟਾਇਆ
24 ਸਤੰਬਰ ,ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਨਾਰਾਜ਼ ਕਿਸਾਨਾਂ ਨੇ ਸਰਕਾਰੀ ਖਰੀਦ ਦਾ ਭਰੋਸਾ ਮਿਲਣ ਤੋਂ ਬਾਅਦ 21 ਘੰਟਿਆਂ ਬਾਅਦ ਜੀ ਟੀ ਰੋਡ ਨੂੰ ਖੋਲ੍ਹ ਦਿੱਤਾ ਹੈ। ਬੀਕੇਯੂ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਬੈਰੀਕੇਡ ਤੋੜ ਕੇ ਜੀਟੀ ਰੋਡ ’ਤੇ ਪੁੱਜੇ ਸਨ । ਸ਼ੁੱਕਰਵਾਰ ਨੂੰ ਝੋਨੇ ਦੀ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ-ਚੰਡੀਗੜ੍ਹ ਕੌਮੀ ਮਾਰਗ ਸ਼ਾਹਬਾਦ ਦੀ ਮੁੱਖ ਸੜਕ ’ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ ਸੀ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਹੈ। ਸਾਡੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਇਸ ਲਈ ਅਸੀਂ ਸੜਕ ਤੋਂ ਜਾਮ ਚੁੱਕਣ ਦਾ ਫੈਸਲਾ ਕੀਤਾ ਹੈ।
जेपी दलाल ख़रीद आज ही देनी पड़ेगी वरना कल सारा हरियाणा जाम pic.twitter.com/Ab9MjLJd0J
— Gurnam Singh Charuni (@GurnamsinghBku) September 23, 2022