ਉਤਰੀ ਭਾਰਤ ਵਿੱਚ ਵਿਗੜਿਆ ਮੌਸਮ – ਪੰਜਾਬ ਦੇ ਕਈ ਜਿਲਿਆਂ ਲਈ ਜਾਰੀ ਹੋਇਆ ਯੈਲੋ ਅਲਰਟ

 

ਲੁਧਿਆਣਾ ਵਿੱਚ ਸਵੇਰ ਤੋਂ ਆਰੰਭ ਹੋਏ ਮੀਂਹ ਕਾਰਨ ਨੀਵਿਆਂ ਇਲਾਕਿਆਂ ਵਿੱਚ ਪਾਣੀ ਭਰਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ , ਖਾਸ ਕਰ ਫੋਕਲ ਪੁਆਇੰਟ ਦੀਆਂ ਸੜਕਾਂ ਵਿਚ ਪਏ ਟੋਏ ਪਾਣੀ ਨਾਲ ਭਰਨ ਕਾਰਨ ਵਾਹਨਾਂ ਲਈ ਵੱਡੀ ਮੁਸ਼ਕਲ ਬਣੀ ਹੋਈ ਹੈ।

ਨਿਊਜ਼ ਪੰਜਾਬ
ਚੰਡੀਗੜ੍ਹ , 24 ਸਤੰਬਰ – ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਪੰਜਾਬ ਦੇ 16 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਥਾਵਾਂ ‘ਤੇ ਬਿਜਲੀ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਹਲਕੀ ਬਾਰਿਸ਼ ਵੀ ਜਾਰੀ ਰਹੇਗੀ। ਮਨਮੋਹਨ ਸਿੰਘ, ਡਾਇਰੈਕਟਰ, ਮੌਸਮ ਵਿਭਾਗ, ਚੰਡੀਗੜ੍ਹ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਮਾਝੇ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਦੋਆਬਾ ਵਿੱਚ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ  ਐਸ.ਏ.ਐਸ. ਨਗਰ ਸਨ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਵਿੱਚ ਸਭ ਤੋਂ ਵੱਧ 17.2 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਲੁਧਿਆਣਾ ਵਿੱਚ 1.0 ਮਿਲੀਮੀਟਰ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਈ। ਉਨ੍ਹਾਂ ਕਿਹਾ ਕਿ ਮਾਨਸੂਨ ਮੁੜ ਸਰਗਰਮ ਹੋਣ ਕਾਰਨ ਮੀਂਹ ਪੈ ਰਿਹਾ ਹੈ। ਐਤਵਾਰ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਹੁਣ ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਰਾਤ ਨੂੰ ਹਲਕੀ ਠੰਢ ਹੋਵੇਗੀ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਵਿੱਚ ਸਭ ਤੋਂ ਵੱਧ 17.2 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਲੁਧਿਆਣਾ ਵਿੱਚ 1.0 ਮਿਲੀਮੀਟਰ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਈ। ਵੀਰਵਾਰ ਦੇ ਮੁਕਾਬਲੇ ਅੱਜ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਦਿੱਲੀ-ਐਨਸੀਆਰ ਵਿੱਚ ਸ਼ਨੀਵਾਰ ਸਵੇਰੇ ਵੀ ਮੀਂਹ ਜਾਰੀ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਠੰਢ ਮਹਿਸੂਸ ਹੋਣ ਲੱਗੀ ਹੈ। ਦਿੱਲੀ ਦੇ ਨਾਲ-ਨਾਲ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਵੀ ਭਾਰੀ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਲੋੜ ਪੈਣ ‘ਤੇ ਹੀ ਬਾਹਰ ਜਾਣ ਦੀ ਸਲਾਹ ਦਿੱਤੀ ਗਈ ਹੈ। ਭਾਰੀ ਮੀਂਹ ਕਾਰਨ ਗੁਰੂਗ੍ਰਾਮ ‘ਚ ਭਾਰੀ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਿਛਲੇ 10 ਸਾਲਾਂ ‘ਚ ਸਤੰਬਰ ਦੇ ਆਖਰੀ ਦਿਨਾਂ ‘ਚ ਇੰਨੀ ਬਾਰਿਸ਼ ਨਹੀਂ ਹੋਈ ਹੈ। ਸੋਮਵਾਰ ਤੋਂ ਤੁਹਾਨੂੰ ਰਾਹਤ ਮਿਲ ਸਕਦੀ ਹੈ। ਸ਼ਨੀਵਾਰ ਨੂੰ ਰਾਜਧਾਨੀ ਦੇ ਜ਼ਿਆਦਾਤਰ ਇਲਾਕਿਆਂ ‘ਚ ਦਰਮਿਆਨੀ ਬਾਰਿਸ਼ ਹੁੰਦੀ ਰਹੇਗੀ ।

ਤਸਵੀਰ – ਲੁਧਿਆਣਾ / ਨਿਊਜ਼ ਪੰਜਾਬ