ਮੌਸਮ ਖਰਾਬ ਹੋਣ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦਾ ਦੌਰਾ ਰੱਦ ਕੀਤਾ – ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਸੰਬੋਧਨ

ਨਿਊਜ਼ ਪੰਜਾਬ
ਨਵੀ ਦਿੱਲੀ , 24 ਸਤੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਰਾਬ ਮੌਸਮ ਕਾਰਨ ਹਿਮਾਚਲ ਪ੍ਰਦੇਸ਼ ਵਿਚਲੇ ਮੰਡੀ ਦਾ ਦੌਰਾ ਅੱਜ ਰੱਦ ਕਰ ਦਿੱਤਾ। ਉਨ੍ਹਾਂ ਨੇ ਮੰਡੀ ਵਿੱਚ ਭਾਜਪਾ ਵਰਕਰਾਂ ਦੀ ਰੈਲੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਮੰਡੀ ਦੀ ਰੈਲੀ ’ਚ ਸ਼ਾਮਲ ਹੋਣਾ ਸੀ ਪਰ ਖਰਾਬ ਮੌਸਮ ਕਾਰਨ ਉਹ ਸਮਾਗਮ ’ਚ ਸ਼ਾਮਲ ਨਹੀਂ ਹੋ ਸਕੇ ਪਰ ਆਉਣ ਵਾਲੇ ਦਿਨਾਂ ਵਿੱਚ ਉਹ ਜ਼ਰੂਰ ਇਥੇ ਆਉਣਗੇ ਤੇ ਆਪਣੇ ਲੋਕਾਂ ਨੂੰ ਮਿਲਣਗੇ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਰੈਲੀ ਨੂੰ ਸੰਬੋਧਨ ਕੀਤਾ।

https://twitter.com/i/broadcasts/1yoKMZNMAVzGQ