ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ – ਇੱਕ ਮਾਮਲੇ ਵਿੱਚ ਜ਼ਮਾਨਤ ਮਿਲ਼ੀ
ਨਿਊਜ਼ ਪੰਜਾਬ
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਦੀ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ । ਕੋਰਟ ਨੇ ਕੋਰੋਨਾ ਨਾਲ ਸਬੰਧਤ ਪੋਸਟ ਨੂੰ ਲੈ ਕੇ ਰਾਹਤ ਦਿੱਤੀ ਹੈ । ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਕੋਰੋਨਾ ਦੌਰਾਨ ਧਾਰਾ 188 ਅਤੇ ਮਹਾਂਮਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ । ਬੈਂਸ ਨੇ ਦਾਅਵਾ ਕੀਤਾ ਸੀ ਕਿ ਕੋਰੋਨਾ ਕੋਈ ਬਿਮਾਰੀ ਨਹੀਂ ਹੈ । ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਹੁਣ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਨ੍ਹਾਂ ਨੂੰ ਬਕਾਇਦਾ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ ।