Govt. Jobs ਪੰਜਾਬ ਪੁਲਿਸ ‘ਚ ਕਾਂਸਟੇਬਲ,ਹੈੱਡ ਕਾਂਸਟੇਬਲ ਅਤੇ ਸਬ ਇੰਸਪੈਕਟਰ ਦੀ ਭਰਤੀ ਦੀਆਂ ਪ੍ਰੀਖਿਆਵਾਂ ਲਈ ਸ਼ਡਿਊਲ ਜਾਰੀ, 1191 ਅਹੁਦਿਆਂ ‘ਤੇ ਹੋਵੇਗੀ ਭਰਤੀ

 

ਨਿਊਜ਼ ਪੰਜਾਬ
ਚੰਡੀਗੜ੍ਹ , 3 ਅਕਤੂਬਰ – ਪੰਜਾਬ ਪੁਲਿਸ ਵਿੱਚ ਭਰਤੀ ਲਈ ਅਪਲਾਈ ਕਰ ਚੁੱਕੇ ਨੌਜਵਾਨਾਂ ਲਈ ਖੁਸ਼ਖਬਰੀ ਹੈ। 1191 ਖਾਲੀ ਅਸਾਮੀਆਂ ਦੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪ੍ਰੀਖਿਆਵਾਂ 14 ਤੋਂ 16 ਅਕਤੂਬਰ ਤੱਕ ਹੋਣਗੀਆਂ। ਜਲਦੀ ਹੀ ਐਡਮਿਟ ਕਾਰਡ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਜਾਵੇਗਾ।

ਕਾਂਸਟੇਬਲ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕਾਡਰ ਦੀ ਪ੍ਰੀਖਿਆ 14 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗੀ।
15 ਅਕਤੂਬਰ ਨੂੰ ਇਨਵੈਸਟੀਗੇਸ਼ਨ ਕੇਡਰ ਦੀ ਹੈੱਡ ਕਾਂਸਟੇਬਲ ਭਰਤੀ ਦਾ ਪਹਿਲਾ ਪੇਪਰ ਸਵੇਰੇ 9 ਤੋਂ 11 ਵਜੇ ਤੱਕ ਹੋਵੇਗਾ। ਦੂਜਾ ਪੇਪਰ ਦੁਪਹਿਰ 3 ਤੋਂ 5 ਵਜੇ ਤੱਕ ਹੋਵੇਗਾ। ਸਬ ਇੰਸਪੈਕਟਰ ਦੀ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ। ਇਸ ਪੋਸਟ ਲਈ ਵੀ 2 ਪੇਪਰ ਹੋਣਗੇ। ਪਹਿਲਾ ਸਵੇਰੇ 9 ਵਜੇ ਅਤੇ ਦੂਜਾ ਦੁਪਹਿਰ 3 ਵਜੇ ਸ਼ੁਰੂ ਹੋਵੇਗਾ।

ਹੋਰ ਖਬਰਾਂ ਪੜ੍ਹਣ ਲਈ ਇਸ ਲਿੰਕ ਤੇ ਜਾਓ 🙏🏻 https://newspunjab.net/

ਉਮੀਦਵਾਰ ਹੇਠਾਂ ਦਿੱਤੇ ਲਿੰਕ ਤੇ ਜਾ ਕੇ ਵਧੇਰੇ ਜਾਣਕਾਰੀ ਲੈ ਸਕਦੇ ਹਨ 

http://www.punjabpolice.gov.in/TSS-Cadre-FAQs/index.HTML

https://www.punjabpolice.gov.in/

ਉਮੀਦਵਾਰ ਹੇਠਾਂ ਦਿੱਤੇ ਲਿੰਕ ਤੇ ਜਾ ਕੇ ਵਧੇਰੇ ਜਾਣਕਾਰੀ ਲੈ ਸਕਦੇ ਹਨ 

http://www.punjabpolice.gov.in/TSS-Cadre-FAQs/index.HTML

https://www.punjabpolice.gov.in/