ਖਾਂਸੀ ਦੀ ਦਵਾਈ ਨਾਲ 66 ਮੌਤਾਂ ? ਵਿਸ਼ਵ ਸਿਹਤ ਸੰਗਠਨ ਦੀ ਚਿਤਾਵਨੀ ਤੋਂ ਬਾਅਦ ਭਾਰਤ ਸਰਕਾਰ ਵਲੋਂ ਜਾਂਚ ਆਰੰਭ – ਹਰਿਆਣਾ ਸਥਿਤ ਕੰਪਨੀ ਨੇ ਤਿਆਰ ਕੀਤੀਆਂ ਹਨ ਦਵਾਈਆਂ

“WHO has today issued a medical product alert for four contaminated medicines identified in #Gambia that have been potentially linked with acute kidney injuries and 66 deaths among children. The loss of these young lives is beyond heartbreaking for their families”-@DrTedros

ਨਿਊਜ਼ ਪੰਜਾਬ
ਵਿਸ਼ਵ ਸਿਹਤ ਸੰਗਠਨ (WHO) ਨੇ ਦਾਅਵਾ ਕੀਤਾ ਕਿ ਪੱਛਮੀ ਅਫਰੀਕੀ ਦੇਸ਼ ਗਾਂਬੀਆ ਵਿੱਚ ਇੱਕ ਭਾਰਤੀ ਦਵਾਈ ਕੰਪਨੀ ਦੁਆਰਾ ਤਿਆਰ ਖੰਘ ਦੀ ਦਵਾਈ ਡਾਇਥਾਈਲੀਨ ਗਲਾਈਕੋਲ ਅਤੇ ਐਥੀਲੀਨ ਗਲਾਈਕੋਲ ਖਾਂਸੀ ਸੀਰਪ ਪੀਣ ਨਾਲ 66 ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਦਾਅਵਾ ਕਰਨ ਦੇ ਨਾਲ ਹੀ ਵਿਸ਼ਵ ਸਿਹਤ ਸੰਗਠਨ (WHO) ਨੇ ਇਨ੍ਹਾਂ ਦਵਾਈਆਂ ਦੀ ਵਰਤੋਂ ਨਾ ਕਰਨ ਦੀ ਚਿਤਾਵਨੀ ਜਾਰੀ ਕੀਤੀ ਹੈ। ਇੱਥੇ ਦੱਸ ਦੇਈਏ ਕਿ ਦਿੱਲੀ ਸਥਿਤ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜੇਸ਼ਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਕੰਪਨੀ ਦੇ ਹਵਾਲੇ ਨਾਲ ਕਿਹਾ ਕਿ ਇਹ ਦਵਾਈਆਂ ਤੈਅ ਮਿਆਰ ਮੁਤਾਬਿਕ ਬਣੀਆਂ ਹਨ।

ਇਹ ਖੰਘ ਦੇ ਸਿਰਪ ਹਰਿਆਣਾ ਦੀ ਇੱਕ ਕੰਪਨੀ ਵਿੱਚ ਬਣਦੇ ਹਨ। ਇਨ੍ਹਾਂ ਦੇ ਸੇਵਨ ਨੇ ਗੈਂਬੀਆ ਵਿੱਚ ਵੱਡੇ ਪੱਧਰ ‘ਤੇ ਬੱਚਿਆਂ ਦੀ ਮੌਤ ਹੋਣ ਦਾ ਦਾਅਵਾ ਕੀਤਾ ਹੈ। WHO ਨੇ ਬੁੱਧਵਾਰ ਨੂੰ ਜਾਰੀ ਕੀਤੀ ਇੱਕ ਰਿਪੋਰਟ ਵਿੱਚ ਕਿਹਾ ਕਿ ਖੰਘ ਦੀ ਦਵਾਈ ਡਾਇਥਾਈਲੀਨ ਗਲਾਈਕੋਲ ਅਤੇ ਈਥੀਲੀਨ ਗਲਾਈਕੋਲ ਮਨੁੱਖਾਂ ਲਈ ਜ਼ਹਿਰ ਵਾਂਗ ਹਨ। ਡਬਲਯੂਐਚਓ ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਘੇਬਰੇਅਸ ਨੇ ਕਿਹਾ ਕਿ ਬੱਚਿਆਂ ਦੀਆਂ ਮੌਤਾਂ ਚਾਰ ਦਵਾਈਆਂ ਨਾਲ ਸਬੰਧਤ ਹਨ। ਇਨ੍ਹਾਂ ਸ਼ਰਬਤ ਦੇ ਸੇਵਨ ਨਾਲ ਉਹਨਾਂ ਦੇ ਗੁਰਦੇ ਖਰਾਬ ਹੋ ਗਏ ਸਨ।

CDSCO logoਦਿੱਲੀ ਸਥਿਤ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜੇਸ਼ਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਡਬਲਯੂਐਚਓ ਇਸ ਲਈ ਫਾਰਮਾਸਿਊਟੀਕਲ ਕੰਪਨੀ ਅਤੇ ਭਾਰਤ ਸਰਕਾਰ ਦੇ ਰੈਗੂਲੇਟਰੀ ਅਥਾਰਟੀਆਂ ਨਾਲ ਇਨ੍ਹਾਂ ਦਵਾਈਆਂ ਦੀ ਜਾਂਚ ਕਰ ਰਿਹਾ ਹੈ। ਹੁਣ ਤੱਕ ਖੰਘ ਦੀਆਂ ਚਾਰ ਦਵਾਈਆਂ ਨੂੰ ਮੌਤ ਦੇ ਕਾਰਨ ਵਜੋਂ ਪਛਾਣਿਆ ਗਿਆ ਹੈ। ਇਸ ਦੇ ਲਈ ਦੁਨੀਆ ਦੇ ਹੋਰ ਦੇਸ਼ਾਂ ਨੂੰ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਦੂਜੇ ਦਰਜੇ ਦੇ ਉਤਪਾਦ ਅਸੁਰੱਖਿਅਤ ਹਨ ਅਤੇ ਮੌਤ ਦਾ ਕਾਰਨ ਬਣ ਸਕਦੇ ਹਨ, ਖਾਸ ਕਰਕੇ ਬੱਚਿਆਂ ਵਿੱਚ।
ਡਬਲਯੂਐਚਓ ਨੇ ਸਾਰੇ ਦੇਸ਼ਾਂ ਨੂੰ ਇਨ੍ਹਾਂ ਦਵਾਈਆਂ ਨੂੰ ਬਾਜ਼ਾਰ ਤੋਂ ਹਟਾਉਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਖੁਦ ਇਨ੍ਹਾਂ ਦੇਸ਼ਾਂ ਅਤੇ ਸਬੰਧਤ ਖੇਤਰ ਦੀ ਸਪਲਾਈ ਚੇਨ ‘ਤੇ ਨਜ਼ਰ ਰੱਖਣ ਦੀ ਗੱਲ ਕਹੀ ਹੈ। WHO ਦੀ ਚੇਤਾਵਨੀ ਤੋਂ ਬਾਅਦ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਨੇ ਤੁਰੰਤ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ।

World Health Organization (WHO)

“WHO has today issued a medical product alert for four contaminated medicines identified in #Gambia that have been potentially linked with acute kidney injuries and 66 deaths among children. The loss of these young lives is beyond heartbreaking for their families”-

·
Quote Tweet
@WHO
“WHO has today issued a medical product alert for four contaminated medicines identified in #Gambia that have been potentially linked with acute kidney injuries and 66 deaths among children. The loss of these young lives is beyond heartbreaking for their families”-@DrTedros
Show this thread
World Health Organization (WHO