ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਦੇਹਾਂਤ – ਕਈ ਦਿਨਾਂ ਤੋਂ ਉਹ ਮੇਦਾਂਤਾ ਹਸਪਤਾਲ ‘ਚ ਵੈਂਟੀਲੇਟਰ ‘ਤੇ ਸਨ
ਨਿਊਜ਼ ਪੰਜਾਬ
ਨਵੀ ਦਿੱਲੀ , 10 ਅਕਤੂਬਰ – ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜ਼ਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਅੱਜ ਸਵੇਰੇ 8.16 ਵਜੇ ਆਖਰੀ ਸਾਹ ਲਿਆ। ਉਹ 82 ਸਾਲ ਦੇ ਸਨ। ਉਹ ਮੁਲਾਇਮ ਸਿੰਘ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਵੈਂਟੀਲੇਟਰ ‘ਤੇ ਸਨ। ਬੀਤੇ ਐਤਵਾਰ ਤੋਂ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਮੁਲਾਇਮ ਸਿੰਘ ਯਾਦਵ ਦੀ ਮੌਤ ਤੋਂ ਬਾਅਦ ਸਪਾ ਵਰਕਰਾਂ ‘ਚ ਸੋਗ ਦੀ ਲਹਿਰ ਹੈ।
ਪਹਿਲਵਾਨ ਅਤੇ ਅਧਿਆਪਕ ਰਹੇ ਮੁਲਾਇਮ ਨੇ ਲੰਬੀ ਸਿਆਸੀ ਪਾਰੀ ਖੇਡੀ। ਉਹ ਤਿੰਨ ਵਾਰ ਯੂਪੀ ਦੇ ਮੁੱਖ ਮੰਤਰੀ ਰਹੇ। ਕੇਂਦਰ ਵਿੱਚ ਰੱਖਿਆ ਮੰਤਰੀ ਰਹੇ।
ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦਿੱਲੀ ਤੋਂ ਲਖਨਊ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।