ਸਿੱਖ ਜਗਤ ਵਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ – ਤੁਸੀਂ ਵੀ ਵੇਖੋ ਸ਼੍ਰੀ ਦਰਬਾਰ ਸਾਹਿਬ ਦੇ ਅਲੌਕਿਕ ਦ੍ਰਿਸ਼
ਨਿਊਜ਼ ਪੰਜਾਬ
ਸ਼੍ਰੀ ਅਮ੍ਰਿਤਸਰ , 11 ਅਕਤੂਬਰ – ਅੱਜ ਸਮੁਚੇ ਸਿੱਖ ਜਗਤ ਵਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ , ਗੁਰਦਵਾਰਿਆਂ ਵਿਚ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਨੂੰ ਦੇਸ਼ ਵਿਦੇਸ਼ ਤੋਂ ਲਿਆਂਦੇ ਫੁੱਲਾਂ ਨਾਲ ਸਜਾਇਆ ਗਿਆ, ਜੋ ਸੰਗਤ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ । ਫੁੱਲਾਂ ਦੀ ਸਜਾਵਟ ਮੁੰਬਈ ਦੀਆਂ ਸੰਗਤ ਨੇ ਕੀਤੀ ਅਤੇ ਕਰੀਬ 30 ਟਨ ਫੁੱਲਾਂ ਦੀ ਵਰਤੋਂ ਹੋਈ ਹੈ। ਇਸ ਕਾਰਜ ਲਈ ਕਲਕੱਤਾ ਅਤੇ ਦਿੱਲੀ ਤੋਂ 100 ਦੇ ਕਰੀਬ ਕਾਰੀਗਰ ਲਗਾਏ ਗਏ ਸਨ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ ਹੋਇਆ ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿਤੀਆਂ ਹਨ।
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਸਿੱਖ ਆਗੂਆਂ ਵੱਲੋਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆ ਵਧਾਈਆ ਦਿੱਤੀਆਂ ਗਈਆਂ ਹਨ।
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ